12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

351 ਵਿਦਿਆਰਥੀਆਂ ਦੀ ਧਾਰਮਿਕ ਅਤੇ ਨੈਤਿਕ ਪ੍ਰੀਖਿਆ 'ਚ ਹਿੱਸਾ ਲਿਆ

Ad Position 21
No active advertisement
ਅਜੀਤ ਡੈਸਕ 21-12-2025
ਗੜ੍ਹਸ਼ੰਕਰ, 20 ਦਸੰਬਰ (ਧਾਲੀਵਾਲ)- ਸੋਸ਼ਲ ਵੈੱਲਫੇਅਰ ਸੁਸਾਇਟੀ ਗੜ੍ਹਸ਼ੰਕਰ ਵਲੋਂ ਵੱਖ-ਵੱਖ ਸਕੂਲਾਂ ਵਿਚ 'ਧਾਰਮਿਕ ਅਤੇ ਨੈਤਿਕ ਪ੍ਰੀਖਿਆ' ਲਈ ਗਈ | ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੇ ਪਰਿਵਾਰ ਵਿਛੋੜੇ ਤੋਂ ਬਾਅਦ ਦੇ ਸਫ਼ਰ ਅਤੇ ਧਰਮ ਅਤੇ ਕੌਮ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਸਬੰਧੀ ਵੱਖ-ਵੱਖ ਸਕੂਲਾਂ ਦੇ 351 ਵਿਦਿਆਰਥੀਆਂ ਨੇ ਲਿਖਤੀ ਪ੍ਰੀਖਿਆ ਵਿਚ ਹਿੱਸਾ ਲਿਆ | ਸੁਸਾਇਟੀ ਪ੍ਰਬੰਧਕਾਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾ ਹੀ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਜੀਵਨ ਸਬੰਧੀ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਗਈਆਂ ਸਨ | ਉਸ ਕਿਤਾਬ ਦੇ ਅਧਾਰ 'ਤੇ ਵਿਦਿਆਰਥੀਆਂ ਦੀ ਪ੍ਰੀਖਿਆ ਲਈ ਗਈ ਜਿਸ ਵਿਚ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਸ਼ੰਕਰ, ਐੱਮ.ਆਰ. ਇੰਟਰਨੈਸ਼ਨਲ ਸਕੂਲ ਪਨਾਮ, ਮਾਊਾਟ ਕਾਰਮਲ ਸਕੂਲ ਗੜ੍ਹਸ਼ੰਕਰ, ਸਰਕਾਰੀ ਹਾਈ ਸਕੂਲ ਇਬਰਾਹੀਮਪੁਰ, ਡੀ.ਏ.ਵੀ. ਕਾਲਜੀਏਟ ਸਕੂਲ ਤੇ ਹੋਰ ਅਦਾਰਿਆਂ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਹਿੱਸਾ ਲਿਆ ਤੇ ਵੱਖ-ਵੱਖ ਮੈਂਬਰਾਂ ਨੇ ਪ੍ਰੀਖਿਆ ਦੌਰਾਨ ਡਿਊਟੀ ਦੀ ਜ਼ਿੰਮੇਵਾਰੀ ਨਿਭਾਈ | ਸੇਂਟ ਸੋਲਜੀਅਰ ਐਜ਼ੂਕੇਸ਼ਨ ਸੁਸਾਇਟੀ ਗੜ੍ਹਸ਼ੰਕਰ ਦੇ ਡਾਇਰੈਕਟਰ ਸੁਖਦੇਵ ਸਿੰਘ ਨੇ ਸੁਸਾਇਟੀ ਪ੍ਰਬੰਧਕਾਂ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਇਸ ਪਦਾਰਥਵਾਦੀ ਯੁਗ ਦੇ ਅੰਦਰ ਬੱਚਿਆਂ ਵਿਚ ਧਾਰਮਿਕ ਅਤੇ ਨੈਤਿਕ ਸਿੱਖਿਆ ਰਾਹੀਂ ਭਾਵਨਾ ਪੈਦਾ ਕਰਨ ਦੀ ਵੱਡੀ ਕੋਸ਼ਿਸ਼ ਹੈ | ਉਨ੍ਹਾਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਸਾਡੇ ਬੱਚਿਆਂ ਨੂੰ ਇਸ ਸ਼ਹਾਦਤ ਤੋਂ ਪ੍ਰੇਰਨਾ ਲੈਂਦੇ ਹੋਏ ਸਚਾਈ 'ਤੇ ਚੱਲਕੇ ਇਕ ਨੇਕ ਨਾਗਰਿਕ ਬਣਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਚੋਣਾਂ ਵਿਚ ਰੱਕੜੀਂ ਦਾਤਾਰਪੁਰ ਜ਼ੋਨ ਦੇ ਉਮੀਦਵਾਰ ਬੌਬੀ ਕੌਸ਼ਲ ਨੇ ਵੱਡੀ ਲੀਡ ਕੀਤੀ ਹਾਸਿਲ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ 'ਚ ਸਪੋਰਟਸ ਮੀਟ ਸ਼ੁਰੂ <br/>
Ad Position 24