ਹੁਸ਼ਿਆਰਪੁਰ, 20 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਹੁਸ਼ਿਆਰਪੁਰ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਤਹਿਤ ਅੱਜ ਸਰਕਾਰੀ ਹਾਈ ਸਕੂਲ ਕਮਾਲਪੁਰ, ਲੀਗਲ ਏਡ ਕਲੀਨਿਕ/ਸਾਂਝ ਕੇਂਦਰ ਮਾਡਲ ਟਾਊਨ ਹੁਸ਼ਿਆਰਪੁਰ, ਗੁਰੂ ਰਾਮਦਾਸ ਜੀ ਨਰਸਿੰਗ ਕਾਲਜ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਮੁਰਾਦਪੁਰ ਗੁਰੂ ਕਾ, ਲੀਗਲ ਏਡ ਕਲੀਨਿਕ ਗੜ੍ਹਸ਼ੰਕਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡੋਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੈਗੂੰਵਾਲ ਦੁਆਬਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੈਬਲ ਮੰਝ ਅਤੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪੈਨਲ ਐਡਵੋਕੇਟਾਂ ਵਲੋਂ 'ਬਾਲ ਵਿਵਾਹ ਮੁਕਤ ਭਾਰਤ' ਮੁਹਿੰਮ ਸਬੰਧੀ ਵਿਦਿਆਰਥੀਆਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋਂ ਘੱਟ ਨਾ ਹੋਵੇ ਅਤੇ ਲੜਕੇ ਦੀ ਉਮਰ 21 ਸਾਲ ਤੋਂ ਘੱਟ ਨਹੀ ਹੋਣੀ ਚਾਹੀਦੀ | ਇਸ ਤੋਂ ਇਲਾਵਾ ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ-ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ 'ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ. ਐਕਟ ਦੇ ਕਾਨੂੰਨੀ ਉਪਬੰਦਾ ਬਾਰੇ ਜਾਣਕਾਰੀ ਦਿੱਤੀ ਗਈ | ਅੰਤ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਿਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵਲੋਂ ਪ੍ਰਚਾਰ ਸਮੱਗਰੀ ਵੰਡੀ ਗਈ |