ਹੁਸ਼ਿਆਰਪੁਰ, 20 ਦਸੰਬਰ (ਹਰਪ੍ਰੀਤ ਕੌਰ)-ਸਰਕਾਰੀ ਐਲੀਮੈਂਟਰੀ ਸਕੂਲ ਬੈਂਸ ਖੁਰਦ ਵਿੱਚ ਵਿਦਿਆਰਥੀਆਂ ਦੀ ਅਕਾਦਮਿਕ ਗੁਣਵੱਤਾ ਨੂੰ ਮਜ਼ਬੂਤ ਕਰਨ ਅਤੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ ਮੈਗਾ ਪੀਟੀਐਮ ਹੋਇਆ | ਇਸ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਭਾਗ ਲਿਆ | ਸਕੂਲ ਇੰਚਾਰਜ ਪ੍ਰਵੀਨ ਗੁਲਿਆਨੀ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਕੂਲ ਵਿੱਚ ਚੱਲ ਰਹੀਆਂ ਸਿੱਖਿਆਤਮਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪ੍ਰਵੀਨ ਗੁਲਿਆਨੀ ਨੇ ਕਿਹਾ ਕਿ ਬੱਚਿਆਂ ਦਾ ਸਰਵਾਂਗੀਣ ਵਿਕਾਸ ਉਸ ਵੇਲੇ ਹੀ ਸੰਭਵ ਹੈ, ਜਦੋਂ ਅਧਿਆਪਕ ਅਤੇ ਮਾਪੇ ਮਿਲ ਕੇ ਆਪਣੀ ਜਿੰਮੇਵਾਰੀ ਨਿਭਾਉਣ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਨਿਯਮਤ ਤੌਰ 'ਤੇ ਸਕੂਲ ਭੇਜਿਆ ਜਾਵੇ, ਘਰ ਵਿੱਚ ਪੜ੍ਹਾਈ ਲਈ ਸਕਾਰਾਤਮਕ ਵਾਤਾਵਰਨ ਤਿਆਰ ਕੀਤਾ ਜਾਵੇ ਅਤੇ ਮੋਬਾਇਲ ਫ਼ੋਨ ਦੇ ਗ਼ੈਰ-ਜ਼ਰੂਰੀ ਇਸਤੇਮਾਲ ਤੋਂ ਬੱਚਿਆਂ ਨੂੰ ਦੂਰ ਰੱਖਿਆ ਜਾਵੇ | ਇਸ ਮੌਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ ਰਿਪੋਰਟ ਸਾਂਝੀ ਕੀਤੀ ਗਈ ਅਤੇ ਕਮਜ਼ੋਰ ਵਿਦਿਆਰਥੀਆਂ ਲਈ ਸੁਧਾਰਾਤਮਕ ਕਦਮਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਰਪੰਚ ਹਰਜੀਤ ਸਿੰਘ, ਪੰਚ ਅਮਨਦੀਪ ਸਿੰਘ, ਮਨਦੀਪ ਕੌਰ, ਪਰਮਜੀਤ ਕੌਰ, ਹਰਭਜਨ ਕੌਰ, ਪ੍ਰਵੀਨ ਕੁਮਾਰੀ ਆਦਿ ਮੌਜੂਦ ਸਨ |