12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਦੇ 10 ਵਿਦਿਆਰਥੀ ਪਹੁੰਚੇ ਫਾਈਨਲ 'ਚ <br/>

Ad Position 21
No active advertisement
ਅਜੀਤ ਡੈਸਕ 21-12-2025
ਟਾਂਡਾ ਉੜਮੁੜ, 20 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਬੇਟ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਤੀਜੇ ਅੰਤਰਰਾਸ਼ਟਰੀ ਪੰਜਾਬੀ ਬੋਲੀ ਉਲੰਪੀਅਡ 2025 ਦੀਆਂ ਹੋਈਆਂ ਪ੍ਰੀਖਿਆਵਾਂ ਵਿਚ ਫਿਰ ਆਪਣਾ ਲੋਹਾ ਮਨਵਾਉਂਦੇ ਹੋਏ ਸਕੂਲ ਦੇ 10 ਬੱਚੇ ਫਾਈਨਲ ਵਿਚ ਪਹੁੰਚ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਅੰਜੂ ਬਾਲਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਪੰਜਾਬ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ ਵਿਚ ਸੁਧਾਰ ਲਿਆਉਣ ਲਈ ਬੀਤੇ ਤਿੰਨ ਸਾਲਾਂ ਤੋਂ ਵਿਸ਼ੇਸ਼ ਪ੍ਰੀਖਿਆ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ਪੰਜਾਬੀ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸੇ ਲੜੀ ਵਿਚ ਇਸ ਸਾਲ ਕਰਵਾਏ ਜਾ ਰਹੇ ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਦੇ ਮੁਕਾਬਲਿਆਂ ਦੌਰਾਨ ਪਹਿਲੇ ਤਿੰਨ ਪੜਾਵਾਂ ਨੂੰ ਪਾਰ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ਕੁੱਲ 51 ਵਿਦਿਆਰਥੀ ਫਾਈਨਲ ਮੁਕਾਬਲੇ ਵਿਚ ਪਹੁੰਚੇ ਹਨ, ਜਿਨ੍ਹਾਂ ਵਿਚ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਦੇ 8 ਵਿਦਿਆਰਥੀ ਸ਼ਾਮਿਲ ਹਨ ਅਤੇ ਇਸੇ ਤਰ੍ਹਾਂ ਛੇਵੀਂ ਤੋਂ ਅੱਠਵੀਂ ਕਲਾਸ ਦੇ ਕੁੱਲ 19 ਵਿਦਿਆਰਥੀ ਜ਼ਿਲੇ੍ਹ ਵਿਚੋਂ ਫਾਈਨਲ ਟੈੱਸਟ ਲਈ ਚੁਣੇ ਗਏ ਹਨ, ਜਿਨ੍ਹਾਂ ਵਿਚ ਦੋ ਵਿਦਿਆਰਥੀ ਇਸ ਸਕੂਲ ਦੇ ਹਨ | ਇੱਥੇ ਵਰਣਨਯੋਗ ਹੈ ਕਿ ਜ਼ਿਲੇ੍ਹ ਦੇ 250 ਸਕੂਲਾਂ ਤੋਂ ਵੱਧ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਭਾਗ ਲਿਆ ਹੈ ਤੇ ਇਕੱਲੇ ਇਕ ਸਕੂਲ ਦੇ 10 ਵਿਦਿਆਰਥੀਆਂ ਦਾ ਫਾਈਨਲ ਵਿਚ ਆਉਣਾ ਸਕੂਲ ਦੀ ਵੱਡੀ ਪ੍ਰਾਪਤੀ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਬੀਤੇ 15 ਸਾਲਾਂ ਤੋਂ ਸਕੂਲ ਬੋਰਡ ਕਲਾਸਾਂ ਦੇ ਰਿਜ਼ਲਟ 100 ਫ਼ੀਸਦੀ ਦੇ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ 'ਚ ਵਿਸ਼ੇਸ਼ ਫੰਡਰੇਜ਼ਿੰਗ ਸਮਾਗਮ ਕਰਵਾਇਆ <br/>
Ad Position 24