12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਐਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ <br/>

Ad Position 21
No active advertisement
ਅਜੀਤ ਡੈਸਕ 21-12-2025
ਮੁਕੇਰੀਆਂ, 20 ਦਸੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਕਾਲਜੀਏਟ ਸਕੂਲ ਮੁਕੇਰੀਆਂ ਵਿਖੇ ਮਾਪਿਆਂ ਅਤੇ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ਨਾਲ ਇਕ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਦੌਰਾਨ, ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ, ਘਰੇਲੂ ਪ੍ਰੀਖਿਆ ਵਿਚ ਵਿਦਿਆਰਥੀਆਂ ਦੇ ਪ੍ਰਦਰਸ਼ਨ, ਹਾਜ਼ਰੀ ਰਿਕਾਰਡ ਬਾਰੇ ਮਾਪਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਗਈ | ਅਧਿਆਪਕਾਂ ਨੇ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਉਨ੍ਹਾਂ ਦੀ ਵਿਅਕਤੀਗਤ ਕਾਰਜਕੁਸ਼ਲਤਾ ਤੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਨੂੰ ਉਜਾਗਰ ਕਰਦੇ ਹੋਏ ਆਪਣੇ ਸੁਝਾਅ ਵੀ ਸਾਂਝੇ ਕੀਤੇ | ਕਾਲਜੀਏਟ ਸਕੂਲ ਦੇ ਡਾਇਰੈਕਟਰ ਡਾ. ਸਮੀਰ ਸ਼ਰਮਾ ਨੇ ਇਸ ਬਾਰੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵਿਦਿਆਰਥੀਆਂ ਦੀ ਸਮੁੱਚੀ ਤੰਦਰੁਸਤੀ, ਅਕਾਦਮਿਕ ਵਿਕਾਸ ਅਤੇ ਬਿਹਤਰ ਪ੍ਰਦਰਸ਼ਨ ਲਈ ਨਿਯਮਤ ਤੌਰ 'ਤੇ ਮਾਪੇ-ਅਧਿਆਪਕ ਗੱਲਬਾਤ ਜ਼ਰੂਰੀ ਹੈ | ਉਨ੍ਹਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਵਿਚ ਸੰਪੂਰਨ ਵਿਕਾਸ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਨਾਲ ਨਜ਼ਦੀਕੀ ਤਾਲਮੇਲ ਵਿਚ ਕੰਮ ਕਰਨ ਲਈ ਉਤਸ਼ਾਹਿਤ ਵੀ ਕੀਤਾ | ਕਾਲਜੀਏਟ ਸਕੂਲ ਦੇ ਇੰਚਾਰਜ ਪ੍ਰੋ. ਮਨਦੀਪ ਕੌਰ ਨੇ ਮਾਪਿਆਂ ਨਾਲ ਨਿੱਜੀ ਤੌਰ 'ਤੇ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਨਾਲ ਸਬੰਧਿਤ ਅਕਾਦਮਿਕ ਤੇ ਨਿੱਜੀ ਮੁੱਦਿਆਂ 'ਤੇ ਚਰਚਾ ਕੀਤੀ | ਉਨ੍ਹਾਂ ਨੇ ਮਾਪਿਆਂ ਦੀਆਂ ਵਿਦਿਆਰਥੀਆਂ ਪ੍ਰਤੀ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਨਿਵਾਰਨ ਲਈ ਸਕੂਲ ੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਭਰੋਸਾ ਵੀ ਦਿੱਤਾ | ਮਾਪਿਆਂ ਵਲੋਂ ਵੀ ਇਸ ਮਾਪੇ-ਅਧਿਆਪਕ ਮਿਲਣੀ ਦੇ ਲਈ ਸਕੂਲ ਦੇ ਉਪਰਾਲੇ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਐਸ.ਪੀ.ਐਨ ਕਾਲਜੀਏਟ ਸਕੂਲ ਦੁਆਰਾ ਕੀਤੇ ਗਏ ਪਾਰਦਰਸ਼ੀ ਸੰਚਾਰ, ਵਿਦਿਆਰਥੀ-ਕੇਂਦਿ੍ਤ ਪਹੁੰਚ ਅਤੇ ਪ੍ਰਗਤੀਸ਼ੀਲ ਪਹਿਲਕਦਮੀਆਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ | ਇਹ ਸਮੁੱਚੀ ਮਿਲਣੀ ਇਕ ਸਕਾਰਾਤਮਿਕ ਵਾਤਾਵਰਨ ਹੇਠ ਸੰਪੂਰਨ ਹੋਈ ਜਿਸ ਵਿਚ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਮਾਪਿਆਂ ਅਤੇ ਸਕੂਲ ਵਿਚਕਾਰ ਮਜ਼ਬੂਤ ਸਹਿਯੋਗ ਨੂੰ ਹੋਰ ਮਜ਼ਬੂਤੀ ਮਿਲੀ |

Ad Position 22
No active advertisement
ਪਿਛਲੀ ਖ਼ਬਰ ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਖੇਡ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>
Ad Position 24