ਮੁਕੇਰੀਆਂ, 20 ਦਸੰਬਰ (ਰਾਮਗੜ੍ਹੀਆ)- ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਚੇਅਰਮੈਨ ਐਡਵੋਕੇਟ ਡਾ. ਜੇ. ਐੱਸ. ਮਿਨਹਾਸ ਅਤੇ ਪਿ੍ੰਸੀਪਲ ਡਾ. ਪੂਨਮ ਮਹਿਤਾ ਦੀ ਅਗਵਾਈ ਹੇਠ ਤਿੰਨ ਰੋਜ਼ਾ ਖੇਡ ਮੁਕਾਬਲੇ ਦੀ ਸ਼ੁਰੂਆਤ ਕੀਤੀ ਗਈ | ਪਹਿਲੇ ਦਿਨ ਨਰਸਰੀ ਜਮਾਤ ਤੋਂ ਲੈ ਕੇ ਦੂਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਵਿਚ 50 ਮੀਟਰ, 100 ਮੀਟਰ, ਬੈਲੂਨ ਰੇਸ, ਅਲਫਾਬੈਟ ਰੇਸ, ਵੈਜੀਟੇਬਲ ਰੇਸ ਤੇ ਫਰੋਗ ਰੇਸ ਕਰਵਾਈ ਗਈ | ਸਕੂਲ ਦੇ ਚੇਅਰਮੈਨ ਅਤੇ ਪਿ੍ੰਸੀਪਲ ਮੈਡਮ ਵਲੋਂ ਜੇਤੂ ਵਿਦਿਆਰਥੀਆਂ ਨੂੰ ਗੋਲਡ, ਸਿਲਵਰ ਤੇ ਕਾਂਸੇ ਦੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਤੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ |