ਹੁਸ਼ਿਆਰਪੁਰ, 20 ਦਸੰਬਰ (ਬਲਜਿੰਦਰਪਾਲ ਸਿੰਘ)-ਸੋਨਾਲੀਕਾ ਗਰੁੱਪ ਵੱਲੋਂ ਆਪਣੇ ਸੀ.ਐੱਸ.ਆਰ. ਪ੍ਰੋਜੈਕਟ ਦੀ ਲੜੀ 'ਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਸਰਦੀਆਂ ਦੇ ਮੌਸਮ 'ਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਗਰਮ ਕੱਪੜੇ ਦੇਣ ਲਈ 'ਸੋਨਾਲੀਕਾ ਵਿੰਟਰ ਕੇਅਰ ਡਰਾਈਵ' ਦੀ ਸ਼ੁਰੂਆਤ ਕੀਤੀ ਗਈ | ਇਸ ਪ੍ਰੋਜੈਕਟ ਤਹਿਤ ਸੋਨਾਲੀਕਾ ਗਰੁੱਪ ਵੱਲੋਂ ਸਰਕਾਰੀ ਸਕੂਲਾਂ ਦੇ ਕਰੀਬ 10 ਹਜ਼ਾਰ ਬੱਚਿਆਂ ਨੂੰ ਗਰਮ ਕੱਪੜੇ, ਬੂਟ, ਜੁਰਾਬਾਂ ਅਤੇ ਗਰਮ ਟੋਪੀਆਂ ਦਿੱਤੀਆਂ ਜਾਣਗੀਆਂ | ਸੋਨਾਲੀਕਾ ਗਰੁੱਪ ਦੇ ਵਾਇਸ ਚੇਅਰਮੈਨ ਅੰਮਿ੍ਤ ਸਾਗਰ ਮਿੱਤਲ ਦੀ ਅਗਵਾਈ 'ਚ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਦੀ ਬਰਾਂਡ ਅੰਬੈਸਡਰ ਮੈਡਮ ਸੰਗੀਤਾ ਮਿੱਤਲ ਹੋਣਗੇ | ਉਨ੍ਹਾਂ ਦੀ ਅਗਵਾਈ 'ਚ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ | ਜਿਸ ਵਿਚ ਮੁੱਖ ਮਹਿਮਾਨ ਵੱਲੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸ਼ਾਮਲ ਹੋਏ | ਇਸ ਮੌਕੇ ਜ਼ਿਲ੍ਹਾ ਸਿੱਖਿਆ (ਅ) ਹਰਜਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸੋਨਾਲੀਕਾ ਗਰੁੱਪ ਵੱਲੋਂ ਸਮਾਜ ਸੇਵਾ 'ਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੰਮਿ੍ਤ ਸਾਗਰ ਮਿੱਤਲ ਤੇ ਮੈਡਮ ਸੰਗੀਤਾ ਮਿੱਤਲ ਦੀ ਸਮਾਜ ਨੂੰ ਵੱਡੀ ਦੇਣ ਹੈ | ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਹੁਸ਼ਿਆਰਪੁਰ ਨੂੰ ਅਜਿਹੀਆਂ ਸਮਾਜ ਸੇਵੀ ਸ਼ਖ਼ਸੀਅਤਾਂ ਮਿਲੀਆਂ ਹਨ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਜਦੋਂ ਵੀ ਕੋਈ ਬਿਪਤਾ ਆਈ ਹੈ ਜਾਂ ਸਮਾਜ ਨੂੰ ਇਨ੍ਹਾਂ ਦੀ ਲੋੜ ਪਈ ਹੈ ਤਾਂ ਉਨ੍ਹਾਂ ਖੁੱਲੇ੍ਹ ਦਿਲ ਨਾਲ ਸੇਵਾ 'ਚ ਆਪਣਾ ਯੋਗਦਾਨ ਪਾਇਆ ਹੈ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸੋਨਾਲੀਕਾ ਗਰੁੱਪ ਸੀ.ਐਸ.ਆਰ. ਤਹਿਤ ਸਮਾਜ ਦੀ ਮਦਦ ਕਰ ਰਿਹਾ ਹੈ ਅਤੇ ਖ਼ੁਸ਼ੀਆਂ ਵੰਡ ਰਿਹਾ ਹੈ | ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਗਰਮ ਕੱਪੜੇ ਦੇਣਾ ਵੱਡੇ ਪੁੰਨ ਦਾ ਕੰਮ ਹੈ | ਇਸ ਮੌਕੇ ਪ੍ਰੋਜੈਕਟ ਦੀ ਬਰਾਂਡ ਅੰਬੈਸਡਰ ਮੈਡਮ ਸੰਗੀਤਾ ਮਿੱਤਲ ਨੇ ਕਿਹਾ ਕਿ ਹਰੇਕ ਬੱਚੇ 'ਚ ਕੋਈ ਨਾ ਕੋਈ ਗੁਣ ਜ਼ਰੂਰ ਹੁੰਦਾ ਹੈ ਅਤੇ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਉਹ ਸਮਾਂ ਹੈ ਜਦੋਂ ਅਸੀਂ ਆਪਣੇ ਅੰਦਰ ਲੁਕੇ ਗੁਣਾਂ ਨੂੰ ਪ੍ਰਗਟ ਕਰ ਸਕਦੇ ਹਾਂ | ਇਸ ਮੌਕੇ ਮੁੱਖ ਮਹਿਮਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਦੌਰਾਨ ਮੰਚ ਸੰਚਾਲਨ ਦੀ ਸੇਵਾ ਮੀਨਾਕਸ਼ੀ ਮੈਨਨ ਵੱਲੋਂ ਨਿਭਾਈ ਗਈ | ਇਸ ਮੌਕੇ ਪ੍ਰੋਜੈਕਟ ਦੇ ਆਈ.ਟੀ. ਐਲ ਅਧਿਕਾਰੀ ਵਾਇਸ ਪੈ੍ਰਜ਼ੀਡੈਂਟ ਅਤੱੁਲ ਸ਼ਰਮਾ, ਜਰਨੈਲ ਰਾਣਾ, ਸੀ.ਐਸ.ਆਰ. ਵਿਭਾਗ ਦੇ ਅਧਿਕਾਰੀ ਰਜਨੀਸ਼ ਸੰਦਲ, ਸੰਗੀਤਾ ਹਾਂਡਾ, ਨੀਰਜ ਮਨੋਚਾ, ਯਾਦਵਿੰਦਰ ਸਿੰਘ ਵੱਲੋਂ ਵੀ ਇਸ ਵਿਚ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ | ਰੇਲਵੇ ਮੰਡੀ ਸਕੂਲ ਦੇ ਬਾਅਦ ਸੋਨਾਲੀਕਾ ਸੀ.ਐਸ.ਆਰ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦੇ ਸਕੂਲਾਂ 'ਚ ਪਹੁੰਚੀ ਅਤੇ ਗਰਮ ਕੱਪੜੇ ਵੰਡੇ ਗਏ | ਇਸ ਮੌਕੇ ਸਕੂਲ ਪਿੰ੍ਰ. ਰਾਜਨ ਅਰੋੜਾ, ਪਿ੍ੰ. ਸੈਲੇਦੰਰ ਠਾਕੁਰ, ਸਮਾਜ ਸੇਵੀ ਆਗਿਆਪਾਲ ਸਿੰਘ ਸਾਹਨੀ ਆਦਿ ਵੀ ਹਾਜ਼ਰ ਸਨ |