12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਖ਼ਾਲਸਾ ਸਕੂਲ 'ਚ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-12-2025
ਗੜ੍ਹਦੀਵਾਲਾ, 20 ਦਸੰਬਰ (ਚੱਗਰ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ, ਮਾਤਾ ਗੁਜਰ ਕੌਰ ਅਤੇ ਚਮਕੌਰ ਦੀ ਗੜ੍ਹੀ ਵਿੱਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਅਤੇ ਪਿ੍ੰ. ਅਰਵਿੰਦਰ ਕੌਰ ਗਿੱਲ ਦੀ ਪ੍ਰੇਰਣਾ ਸਦਕਾ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਭਾਈ ਕਿਰਤਾਰਥ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ | ਇਸ ਮੌਕੇ ਸਕੂਲ ਦੇ ਵਿੱਦਿਆਰਥੀਆਂ ਨੇ ਵੱਖ-ਵੱਖ ਕਵਿਤਾਵਾਂ ਰਾਹੀ ਸ਼ਹੀਦੀ ਪ੍ਰਸੰਗ ਸਰਵਣ ਕਰਾਇਆ ਜਦ ਕਿ ਧਾਰਮਿਕ ਅਧਿਆਪਕ ਭਾਈ ਹਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜਾਦਿਆਂ ਦੇ ਜੀਵਨ ਇਤਿਹਾਸ ਅਤੇ ਸ਼ਹੀਦੀ ਬਾਰੇ ਸੰਖੇਪ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਅਰਵਿੰਦਰ ਕੌਰ ਗਿੱਲ ਨੇ ਸਾਰਿਆ ਦਾ ਧੰਨਵਾਦ ਕਰਦਿਆਂ ਵਿੱਦਿਆਰਥੀਆਂ ਨੂੰ ਚਾਰ ਸਾਹਿਬਜਾਦਿਆਂ ਦੇ ਜੀਵਨ ਤੋਂ ਸੇਧ ਲੈ ਕੇ ਸਿੱਖ ਵਿਰਸੇ ਨਾਲ ਜੁੜਨ ਲਈ ਪ੍ਰੇਰਿਆ | ਜਦ ਕਿ ਸਮਾਗਮ 'ਚ ਭਾਗ ਲੈਣ ਵਾਲੇ ਵਿੱਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦੇ ਕੇ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਲੱਖੀ ਵਲੋਂ ਬਲਾਕ ਸੰਮਤੀ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਨਤਮਸਤਕ <br/>
Ad Position 24