ਬੁੱਲ੍ਹੋਵਾਲ 20 ਦਸੰਬਰ (ਲੁਗਾਣਾ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ((ਐਲੀ.) ਅਮਨਦੀਪ ਸ਼ਰਮਾ ਵੱਲੋਂ ਬਲਾਕ ਬੁੱਲ੍ਹੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲਾ ਮੁੰਡੀਆ, ਸਰਕਾਰੀ ਐਲੀਮੈਂਟਰੀ ਸਕੂਲ ਸਰਹਾਲਾ, ਸਰਕਾਰੀ ਐਲੀਮੈਂਟਰੀ ਸਕੂਲ ਧੁੱਗਾ ਖੁਰਦ, ਸਰਕਾਰੀ ਐਲੀਮੈਂਟਰੀ ਸਕੂਲ ਜੰਡਿਆਲਾ ਅਤੇ ਸਰਕਾਰੀ ਹਾਈ ਸਕੂਲ (ਕੰਨਿਆ) ਸੂਸ ਪੱਜੋਦਿੳਤਾ ਵਿਖੇ ਕਰਵਾਈ ਜਾ ਰਹੀ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਨਿਰੀਖਣ ਕੀਤਾ ਤੇ ਮੌਕੇ 'ਤੇ ਹਾਜ਼ਰ ਅਧਿਆਪਕਾਂ, ਬੱਚਿਆਂ ਦੇ ਮਾਪਿਆਂ, ਐੱਸ.ਐੱਮ.ਸੀ ਮੈਂਬਰਾਂ, ਪੰਚਾਇਤ ਮੈਂਬਰਾਂ ਤੇ ਪਤਵੰਤੇ ਸੱਜਣਾਂ ਨਾਲ ਬੱਚਿਆਂ ਦੇ ਵਿੱਦਿਅਕ ਸਫ਼ਰ ਦੀ ਸਾਂਝ ਪਾਈ | ਉਨ੍ਹਾਂ ਹਾਜ਼ਰ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੁਆਰਾ ਦਿੱਤੇ ਦਿਸ਼ਾ ਨਿਰਦੇਸ਼ ਅਨੁਸਾਰ ਮੈਗਾ ਪੀ.ਟੀ.ਐੱਮ ਦੌਰਾਨ ਵਿਸ਼ੇਸ਼ ਵਰਕਸ਼ਾਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਦੀ ਵਧੀਆ ਸਿੱਖਿਆ ਤੇ ਉੱਜਵਲ ਭਵਿੱਖ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਸਹਿਯੋਗ ਮਜ਼ਬੂਤ ਕਰਨ ਸਬੰਧੀ ਜਾਗਰੂਕ ਕੀਤਾ ਤੇ ਸਰਕਾਰੀ ਸਕੂਲਾਂ ਅੰਦਰ ਵੱਧ ਤੋਂ ਵੱਧ ਬੱਚਿਆਂ ਦਾ ਨਵੇਂ ਵਿੱਦਿਅਕ ਵਰ੍ਹੇ ਲਈ ਦਾਖ਼ਲਾ ਵਧਾਉਣ ਲਈ ਪ੍ਰੇਰਿਆ | ਇਸ ਮੌਕੇ ਵੱਖ ਵੱਖ ਸਕੂਲਾਂ ਦੇ ਅਧਿਆਪਕ, ਮਾਪੇ ਤੇ ਕਮੇਟੀ ਮੈਂਬਰ ਸਮੇਤ ਪਤਵੰਤੇ ਸੱਜਣ ਵੀ ਸ਼ਾਮਿਲ ਸਨ |