11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਤੋਂ ਨਗਰ ਕੀਰਤਨ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 21-12-2025
ਨਸਰਾਲਾ, 20 ਦਸੰਬਰ (ਸਤਵੰਤ ਸਿੰਘ ਥਿਆੜਾ)-ਸੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਬਾਬਾ ਸਤਪਾਲ ਸਾਹਰੀ ਵਾਲੇ ਤੇ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀਆਂ ਅਸੀਸਾਂ ਸਦਕਾ ਸਮੂਹ ਇਲਾਕਾ ਤੇ ਨਗਰ ਨਿਵਾਸੀ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਤੋਂ 26 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਮੁੱਖ ਪ੍ਰਬੰਧਕ ਭਾਈ ਮਹਿੰਦਰ ਸਿੰਘ ਸਾਹਰੀ ਤੇ ਪ੍ਰਧਾਨ ਬਲਦੇਵ ਸਿੰਘ ਨੇ ਦੱਸਿਆ ਕਿ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੁੰਜ਼ ਤੇ ਬੈਂਡ ਵਾਜ਼ਿਆ ਦੀਆਂ ਮਧੁਰ ਧੁੰਨਾ ਦੇ ਨਾਲ ਨਗਰ ਕੀਰਤਨ ਸਵੇਰੇ 8 ਵਜੇ ਸ਼ੁਰੂ ਹੋਵੇਗਾ, ਜੋ ਕਿ ਕਾਹਰੀ, ਗਗਨੌਲੀ, ਹੁਸੈਨਪੁਰ, ਰਾਮੂਥਿਆੜਾ, ਖ਼ਾਨਪੁਰ, ਮੇਘੋਵਾਲ, ਅਜੜਾਮ ਆਦਿ ਪਿੰਡਾਂ ਵਿਚ ਦੀ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਪਹੰੁਚੇਗਾ | ਇਸ ਮੌਕੇ ਬਾਬਾ ਜਸਵਿੰਦਰ ਸਿੰਘ ਬਡਿਆਲਾਂ ਵਾਲੇ ਅਤੇ ਆਏ ਹੋਏ ਹੋਰ ਸੰਤ ਮਹਾਂਪੁਰਸ਼ ਤੇ ਕੀਰਤਨੀ ਜਥੇ ਆਪਣੇ ਮਨੋਹਰ ਬਚਨਾਂ ਤੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਜਰਾਂਵਾਲਾ ਜਵੈਲਰਜ਼ ਦੀ ਐਨੀਵਰਸਰੀ ਬੋਨਾਂਜ਼ਾ ਸਕੀਮ 'ਚ ਕਾਰ ਜਿੱਤਣ ਦਾ ਆਖ਼ਰੀ ਮੌਕਾ <br/>
Ad Position 24