ਮੁਕੇਰੀਆਂ, 20 ਦਸੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ ਤੇ ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਾਬਾ ਲੱਕੀ ਸ਼ਾਹ ਲੁਬਾਣਾ ਭਵਨ ਮੁਕੇਰੀਆਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸੰਬੰਧ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਤਨਵੀਰ ਸਿੰਘ ਦੇ ਜਥੇ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਕੀਰਤਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਮੁੱਖ ਰੱਖਦੇ ਹੋਏ ਸੰਗਤਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਦਰਸਾਏ ਹੋਏ ਮਾਰਗ 'ਤੇ ਚੱਲਣ ਅਤੇ ਗੁਰੂ ਵਾਲੇ ਬਣਨਾ ਚਾਹੀਦਾ ਹੈ | ਇਸ ਮੌਕੇ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵਲੋਂ ਵੀ ਗੁਰੂ ਜੀ ਦੀ ਸ਼ਹਾਦਤ ਅਤੇ ਜੀਵਨੀ ਬਾਰੇ ਆਈਆਂ ਹੋਈਆਂ ਸੰਗਤਾਂ ਨੂੰ ਚਾਨਣਾ ਪਾਇਆ ਗਿਆ | ਇਸ ਮੌਕੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਐਸ. ਜੀ. ਪੀ. ਸੀ. ਮੈਂਬਰ ਰਵਿੰਦਰ ਸਿੰਘ ਚੱਕ, ਇੰਜੀਨੀਅਰ ਸਤਨਾਮ ਸਿੰਘ ਧਨੋਆ, ਜਥੇਦਾਰ ਜਗਜੀਤ ਸਿੰਘ, ਹਰਭਜਨ ਸਿੰਘ ਮਹਿੰਦੀਪੁਰ, ਬਲਬੀਰ ਸਿੰਘ ਪਿ੍ੰਸੀਪਲ, ਬਾਬਾ ਜਸਵਿੰਦਰ ਸਿੰਘ, ਕੈਪਟਨ ਰਵੇਲ ਸਿੰਘ, ਜਰਨੈਲ ਸਿੰਘ ਕੋਲਪੁਰ, ਐਕਸੀਅਨ ਸੂਰਤ ਸਿੰਘ, ਬੀਬੀ ਸੁਰਜੀਤ ਕੌਰ ਮੁਕੇਰੀਆਂ ਸਾਬਕਾ ਐਮ.ਸੀ., ਗੁਰਮੇਲ ਸਿੰਘ ਐਮਾਂ ਮਾਂਗਟ, ਪਿ੍ੰਸੀਪਲ ਦਵਿੰਦਰ ਸਿੰਘ, ਭਾਈ ਜਗੀਰ ਸਿੰਘ ਮਹਿਤਪੁਰ, ਬਲਕਾਰ ਸਿੰਘ ਖ਼ਜ਼ਾਨਚੀ, ਪ੍ਰਧਾਨ ਮਨਜੀਤ ਸਿੰਘ ਕੋਲਪੁਰ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ |