11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਦਰਸ਼ਨ ਅਕਾਦਮੀ ਦਸੂਹਾ ਦੇ ਵਿਦਿਆਰਥੀ ਦਾ ਨੌਵੀਂ ਪੰਜਾਬ ਰਾਜ ਵੁਸ਼ੂ ਫੈਡਰੇਸ਼ਨ ਕੱਪ 2025 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 21-12-2025
ਦਸੂਹਾ, 20 ਦਸੰਬਰ (ਭੁੱਲਰ)- ਦਰਸ਼ਨ ਅਕਾਦਮੀ ਸੀ.ਬੀ.ਐਸ.ਈ. ਸਕੂਲ ਦਸੂਹਾ ਦੇ ਸਕੂਲ ਦੇ ਕਲਾਸ ਬਾਰ੍ਹਵੀਂ ਦੇ ਵਿਦਿਆਰਥੀ ਗੌਰਵ ਨੇ ਨੌਵੀਂ ਪੰਜਾਬ ਰਾਜ ਵੁਸ਼ੂ ਫੈਡਰੇਸ਼ਨ ਕੱਪ 2025 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ | ਇਸ ਮੁਕਾਬਲੇ ਦੌਰਾਨ ਗੌਰਵ ਨੇ ਆਪਣੀ ਮਿਹਨਤ, ਅਨੁਸ਼ਾਸਨ, ਤਾਕਤ ਅਤੇ ਬੇਮਿਸਾਲ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਸ ਨੇ ਕਠੋਰ ਮੁਕਾਬਲੇ ਅਤੇ ਲਗਾਤਾਰ ਅਭਿਆਸ ਦੇ ਬਲਬੂਤੇ 'ਤੇ ਮੁਸ਼ਕਿਲ ਪ੍ਰਸਥਿਤੀਆਂ ਨੂੰ ਪਾਰ ਕਰਦਿਆਂ ਇਹ ਉਪਲਬਧੀ ਹਾਸਲ ਕੀਤੀ, ਜਿਸ ਨਾਲ ਸਕੂਲ ਦਾ ਨਾਂਅ ਰਾਜ ਪੱਧਰ ਉਤੇ ਰੌਸ਼ਨ ਹੋਇਆ | ਸਕੂਲ ਦੇ ਪਿ੍ੰਸੀਪਲ ਰਸਿਕ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੌਰਵ ਦੀ ਇਹ ਸਫਲਤਾ ਉਸ ਦੀ ਦਿ੍ੜ੍ਹ ਇੱਛਾ-ਸ਼ਕਤੀ, ਸਮਰਪਣ ਅਤੇ ਕੋਚਾਂ ਦੀ ਰਹਿਨੁਮਾਈ ਦਾ ਨਤੀਜਾ ਹੈ | ਇਸ ਉਪਲਬਧੀ ਨਾਲ ਸਕੂਲ ਪ੍ਰਬੰਧਨ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਉਨ੍ਹਾਂ ਨੇ ਗੌਰਵ ਨੂੰ ਇਸ ਉਪਲਬਧੀ ਲਈ ਦਿਲੋਂ ਵਧਾਈ ਦਿੱਤੀ ਅਤੇ ਆਸ ਜਤਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਦਾ ਰਹੇਗਾ | ਇਸ ਮੌਕੇ ਹਰਭਜਨ ਸਿੰਘ, ਸ਼ਿਵਦੇਵ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਹਰਜੀਤ ਕੁਮਾਰ, ਕੁਲਦੀਪ ਸਿੰਘ, ਐੱਚ. ਐਮ. ਮੈਡਮ ਆਰਤੀ ਸ਼ਰਮਾ, ਮਿਸਿਜ਼ ਮਨਦੀਪ, ਕੰਚਨ, ਗੁਰਦੀਪ, ਨਿਰਮਲਜੀਤ, ਸਿਮਿ੍ਤੀ, ਕੁਲਜੀਤ, ਮੋਨਿਕਾ, ਸੁਖਵੀਰ, ਸ਼ਾਰਧਾ, ਮਨਿੰਦਰ ਕੌਰ, ਅਮਨਦੀਪ ਕੌਰ, ਲਿੱਲੀ, ਤਨਜੀਤ, ਕਾਮਨਾ, ਰਾਜਵਿੰਦਰ, ਅਮਨਪ੍ਰੀਤ, ਨੀਹਾਰਿਕਾ, ਤਜਿੰਦਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਫਰ-ਏ-ਸ਼ਹਾਦਤ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>
Ad Position 24