11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਫਰ-ਏ-ਸ਼ਹਾਦਤ ਸੰਬੰਧੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 21-12-2025
ਦਸੂਹਾ, 20 ਦਸੰਬਰ (ਭੁੱਲਰ)- ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੱਸਿਆ ਦੇ ਦਿਹਾੜੇ 'ਤੇ ਸਫ਼ਰ-ਏ-ਸਹਾਦਤ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਕਲਿਆਣ ਸਿੰਘ, ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ, ਭਾਈ ਮੰਗਲ ਸਿੰਘ, ਭਾਈ ਜਸਵਿੰਦਰ ਸਿੰਘ, ਕਵੀਸ਼ਰ ਭਾਈ ਬਲਬੀਰ ਸਿੰਘ ਗੁਰਦਾਸਪੁਰ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਕਲਿਆਣ ਸਿੰਘ ਨੇ ਸਫਰ-ਏ-ਸਹਾਦਤ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਤੋਂ ਸੇਧ ਲੈਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਜੀਵਨ ਤੋਂ ਸੇਧ ਲੈਂਦਿਆਂ ਖੰਡੇ ਬਾਟੇ ਦੀ ਪਾਹੁਲ ਲੈ ਕੇ ਗੁਰੂ ਵਾਲੇ ਬਣਨ ਲਈ ਕਿਹਾ | ਇਸ ਮੌਕੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ, ਇੰਸਪੈਕਟਰ ਧਰਮਿੰਦਰ ਸਿੰਘ ਟੋਨੀ, ਸਤਿੰਦਰ ਸਿੰਘ ਮਿੱਠੀ ਕੈਨੇਡਾ, ਗੁਰਜੀਤ ਕੌਰ ਕੈਨੇਡਾ, ਅਮਰਦੀਪ ਸਿੰਘ ਮੂਨਕ, ਨਰਿੰਦਰ ਪਾਲ ਸਿੰਘ ਭਾਟੀਆ, ਰਾਜ ਗੁਰਸ਼ਰਨ ਸਿੰਘ ਬਲੱਗਣ, ਹਰਪਾਲ ਸਿੰਘ ਬਿੱਟਾ, ਜਸਬੀਰ ਸਿੰਘ ਰੰਧਾਵਾ, ਦੀਪ ਗਗਨ ਸਿੰਘ ਹਨੀ ਗਿੱਲ, ਰੁਪਿੰਦਰ ਸਿੰਘ ਵਿੱਕੀ ਗਿੱਲ, ਸਤਨਾਮ ਸਿੰਘ ਮਛਿਆਣਾ, ਸਾਬਕਾ ਸਰਪੰਚ ਵੀਰ ਇੰਦਰ ਸਿੰਘ ਮਛਿਆਣਾ, ਪ੍ਰਗਟ ਸਿੰਘ ਮਛਿਆਣਾ, ਪ੍ਰੋਫੈਸਰ ਬਲਦੇਵ ਸਿੰਘ ਬੱਲੀ, ਸਾਬਕਾ ਡਿਪਟੀ ਕਲੈਕਟਰ ਸਿੰਚਾਈ ਵਿਭਾਗ ਅਮਨਪ੍ਰੀਤ ਸਿੰਘ ਮੰਨਾ, ਅੰਤਰਰਾਸ਼ਟਰੀ ਪੰਜਾਬੀ ਧਾਰਮਿਕ ਕਵੀ ਚੈਨ ਸਿੰਘ ਚੱਕਰਵਰਤੀ, ਜਸਵਿੰਦਰ ਸਿੰਘ, ਮੰਗਲ ਸਿੰਘ, ਸਾਬਕਾ ਅਕਾਊਾਟੈਂਟ ਪਰਮਿੰਦਰ ਸਿੰਘ, ਗਿਆਨੀ ਸਲਵਿੰਦਰ ਸਿੰਘ, ਸਰਤਾਜ ਸਿੰਘ ਬਸਰਾਵਾਂ, ਰਾਜਵਿੰਦਰ ਸਿੰਘ, ਕਿਰਨਜੀਤ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਊਟ ਸੋਰਸ ਕਾਮਿਆਂ ਦੀ ਤਨਖਾਹ ਜਾਰੀ ਨਾ ਕਰਨ ਦੇ ਵਿਰੋਧ 'ਚ ਮੰਡਲ ਦਫ਼ਤਰ ਵਿਖੇ ਰੋਸ ਧਰਨਾ ਤੇ ਰੈਲੀ ਅਗਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਦੇ ਵਿਦਿਆਰਥੀ ਦਾ ਨੌਵੀਂ ਪੰਜਾਬ ਰਾਜ ਵੁਸ਼ੂ ਫੈਡਰੇਸ਼ਨ ਕੱਪ 2025 'ਚ ਸ਼ਾਨਦਾਰ ਪ੍ਰਦਰਸ਼ਨ <br...
Ad Position 24