11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਆਊਟ ਸੋਰਸ ਕਾਮਿਆਂ ਦੀ ਤਨਖਾਹ ਜਾਰੀ ਨਾ ਕਰਨ ਦੇ ਵਿਰੋਧ 'ਚ ਮੰਡਲ ਦਫ਼ਤਰ ਵਿਖੇ ਰੋਸ ਧਰਨਾ ਤੇ ਰੈਲੀ

Ad Position 21
No active advertisement
ਅਜੀਤ ਡੈਸਕ 21-12-2025
ਗੜ੍ਹਸ਼ੰਕਰ, 20 ਦਸੰਬਰ (ਧਾਲੀਵਾਲ)-ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਗੜ੍ਹਸ਼ੰਕਰ ਵਲੋਂ ਵੱਖ-ਵੱਖ ਸਕੀਮਾਂ ਵਿਚ ਕੰਮ ਕਰਦੇ ਇਨਲਿਸਟਡ ਅਤੇ ਆਊਟ ਸੋਰਸ ਕਾਮਿਆਂ ਦੀ ਫੰਡ ਹੋਣ ਦੇ ਬਾਵਜੂਦ ਨਵੰਬਰ ਮਹੀਨੇ ਦੀ ਤਨਖਾਹ ਨਾ ਜਾਰੀ ਕਰਨ ਦੇ ਵਿਰੋਧ ਵਿਚ ਪੀ. ਡਬਲਯੂ. ਡੀ. ਫੀਡਲ ਐਂਡ ਵਰਕਸ਼ਾਪ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਵਿਨੋਦ ਕੁਮਾਰ, ਅਮਰਜੀਤ ਕੁਮਾਰ ਦੀ ਅਗਵਾਈ ਹੇਠ ਵਰਕਰਾਂ ਵਲੋਂ ਮੰਡਲ ਦਫ਼ਤਰ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਖੇ ਰੋਸ ਰੈਲੀ ਕਰਦਿਆਂ ਧਰਨਾ ਦਿੱਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਾਰਜਕਾਰੀ ਇੰਜੀਨੀਅਰ ਵਲੋਂ ਕੱਚੇ ਮੁਲਾਜ਼ਮਾਂ ਦੀ ਤਨਖਾਹ ਸਮੇਂ ਸਿਰ ਨਾ ਕਢਵਾਉਣਾ ਬਹੁਤ ਹੀ ਮੰਦਭਾਗਾ ਹੈ, ਕਿਉਂਕਿ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਬਹੁਤ ਹੀ ਨਿਗੂਣੀ ਤਨਖਾਹ ਮਿਲਦੀ ਹੈ | ਜੇ ਇਹ ਤਨਖਾਹ ਵੀ ਸਮੇਂ ਸਿਰ ਨਾ ਮਿਲੇ ਤਾਂ ਘਰ ਵਿਚ ਚੁੱਲਾ ਜਲਾਉਣਾ ਵੀ ਔਖਾ ਹੋ ਜਾਂਦਾ ਹੈ | ਬੁਲਾਰਿਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹਾਲੇ ਵੀ ਮੁਲਾਜ਼ਮਾਂ ਦੀ ਤਨਖਾਹ ਨਾ ਜਾਰੀ ਕੀਤੀ ਤਾਂ ਸਮੁੱਚਾ ਮੁਲਾਜ਼ਮ ਵਰਗ ਇਸ ਅਧਿਕਾਰੀ ਖਿਲਾਫ਼ 2 ਜਨਵਰੀ ਨੂੰ ਵੱਡਾ ਐਕਸ਼ਨ ਕਰੇਗਾ ਜਿਸਦੀ ਸਮੁੱਚੀ ਜ਼ਿੰਮੇਵਾਰੀ ਇਸ ਅਧਿਕਾਰੀ ਸਿਰ ਹੋਵੇਗੀ | ਇਸ ਸਮੇਂ ਫੀਲਡ ਐਂਡ ਵਰਕਸ਼ਾਪ ਯੂਨੀਅਨ ਵਲੋਂ ਚੇਅਰਮੈਨ ਚਾਨਣ ਰਾਮ ਥਾਂਦੀ, ਜਗਦੀਸ਼ ਲਾਲ, ਗੁਰਨਾਮ ਸਿੰਘ, ਰਮੇਸ਼ ਕੁਮਾਰ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਘਈ, ਗੁਰਨੀਤ ਸਿੰਘ, ਟੇਕ ਚੰਦ, ਗੁਰਨਾਮ ਸਿੰਘ, ਸਤਨਾਮ ਸਿੰਘ, ਗੁਰਦੀਪ ਬੇਦੀ, ਸੰਨੀ ਕੁਮਾਰ, ਅਸ਼ੋਕ ਕੁਮਾਰ, ਰਮਨ ਸਿੰਘ ਬਲਭੱਦਰ ਸਿੰਘ, ਪ.ਸ.ਸ.ਫ. ਵਲੋਂ ਅਮਰੀਕ ਸਿੰਘ, ਸ਼ਾਮ ਸੁੰਦਰ ਕਪੂਰ, ਜੀਤ ਸਿੰਘ ਬਗਵਾਈਾ, ਪੈਨਸ਼ਨਰ ਐਸੋਸੀਏਸ਼ਨ ਵਲੋਂ ਬਲਵੰਤ ਰਾਮ, ਸ਼ਿੰਗਾਰਾ ਰਾਮ ਭੱਜਲ ਤੇ ਹੋਰ ਆਗੂ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਸਾਲਾਨਾ ਖੇਡ ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਫਰ-ਏ-ਸ਼ਹਾਦਤ ਸੰਬੰਧੀ ਸਮਾਗਮ <br/>
Ad Position 24