ਹੁਸ਼ਿਆਰਪੁਰ, 21 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਜਗ੍ਹਾ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਪਤੀ-ਪਤਨੀ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਦੀ ਪਹਿਚਾਣ ਦਿਲਾਵਰ ਮਸੀਹ ਉਰਫ਼ ਸੰਦੀਪ ਅਤੇ ਉਸਦੀ ਪਤਨੀ ਸਮੀਨਾ ਵਾਸੀ ਪਿੰਡ ਪੰਡੋਰੀ ਬੀਬੀ ਵਜੋਂ ਹੋਈ ਹੈ | ਇਸੇ ਤਰ੍ਹਾਂ ਥਾਣਾ ਹਰਿਆਣਾ ਪੁਲਿਸ ਨੇ ਸੱਜਨਦੀਪ ਸਿੰਘ ਉਰਫ਼ ਲੰਬੜ ਵਾਸੀ ਪਿੰਡ ਬੱਸੀ ਬੱਲੋ੍ਹ ਨੂੰ ਕਾਬੂ ਕਰਕੇ ਉਸ ਤੋਂ ਵੱਡੀ ਮਾਤਰਾ 'ਚ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ | ਥਾਣਾ ਬੁੱਲੋ੍ਹਵਾਲ ਪੁਲਿਸ ਨੇ ਪਿੰਡ ਮੇਘੋਵਾਲ ਗੰਜਿਆਂ ਦੇ ਵਾਸੀ ਮਨਜੀਤ ਸਿੰਘ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ਼ ਕਰ ਲਏ ਹਨ |