ਹੁਸ਼ਿਆਰਪੁਰ, 21 ਦਸੰਬਰ (ਹਰਪ੍ਰੀਤ ਕੌਰ)-ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਕਰਵਾਏ ਗਏ ਸਾਇਨਰਜੀ-5 ਵਿੱਚ ਹੁਸ਼ਿਆਰਪੁਰ ਦੇ 60 ਤੋਂ ਵੱਧ ਸਕੂਲ ਤੇ 2500 ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਯੂਨੀਵਰਸਿਟੀ ਵਲੋਂ ਕੁਇੱਜ਼, ਸਲੋਗਨ ਰਾਈਟਿੰਗ, ਗਿੱਧਾ, ਭੰਗੜਾ ਅਤੇ ਗਰਬਾ, ਪੋਸਟਰ ਮੇਕਿੰਗ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿੱਚ ਸਿੱਖਿਆ ਦੀ ਨਰਸਰੀ ਦੇ ਵਜੋਂ ਜਾਣੇ ਜਾਂਦੇ ਹਿਜ਼ ਐਕਸੀਲੈਂਟ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫੀ ਹਾਸਿਲ ਕੀਤੀ | ਕੇਂਦਰ ਦੇ ਡਾਇਰੈਕਟਰ ਡਾ. ਆਸ਼ੀਸ਼ ਸਰੀਨ ਅਤੇ ਦਾਖਲਾ ਸੈਲ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਬੇਦੀ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਪੜ੍ਹਾਈ ਦੇ ਨਾਲ-ਨਾਲ ਹੋਰ ਮੁਕਾਬਲਿਆਂ ਵਿੱਚ ਵੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |