20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦ ਮੁਖ਼ਤਿਆਰ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਵਲੋਂ ਫੁੱਟਬਾਲ ਟੂਰਨਾਮੈਂਟ ਸ਼ੁਰੂ

Ad Position 21
No active advertisement
ਅਜੀਤ ਡੈਸਕ 22-12-2025
ਹੁਸ਼ਿਆਰਪੁਰ, 21 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਮੁਖ਼ਤਿਆਰ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਤਾਜੇਵਾਲ ਵੱਲੋਂ ਪਿੰਡ ਤਾਜੇਵਾਲ ਵਿਖੇ ਕਰਵਾਇਆ ਜਾ ਰਿਹਾ ਫੁੱਟਬਾਲ ਟੂਰਨਾਮੈਂਟ ਧੂਮ ਧੜਕੇ ਨਾਲ ਸ਼ੁਰੂ ਹੋਇਆ | ਟੂਰਨਾਮੈਂਟ ਦਾ ਉਦਘਾਟਨ ਅਰਦਾਸ ਕਰਨ ਉਪਰੰਤ ਸੰਤ ਮਹਾਂਵੀਰ ਸਿੰਘ ਤਾਜੇਵਾਲ ਵੱਲੋਂ ਕੀਤਾ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਹਰੇਕ ਪਿੰਡ 'ਚ ਹੋਣੇ ਚਾਹੀਦੇ ਹਨ ਜਿਸ ਨਾਲ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਦਿਸ਼ਾ ਮਿਲਦੀ ਹੈ | ਉਨ੍ਹਾਂ ਕਿਹਾ ਕਿ ਖੇਡ ਭਾਵਨਾ ਪੈਦਾ ਹੋਣ ਨਾਲ ਨਸ਼ਿਆਂ ਅਤੇ ਹੋਰਨਾਂ ਮਾੜੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ 'ਚ ਇਲਾਕੇ ਦੀਆਂ ਨਾਮਵਰ ਟੀਮਾਂ ਭਾਗ ਲੈ ਰਹੀਆਂ ਹਨ ਅਤੇ ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਨਕਦ ਰਾਸ਼ੀ ਅਤੇ ਹੋਰ ਦਿਲਖਿੱਚਵੇਂ ਇਨਾਮ ਦਿੱਤੇ ਜਾਣਗੇ | ਇਸ ਮੌਕੇ ਜਗਜੀਤ ਸਿੰਘ, ਮਨਜਿੰਦਰ ਸਿੰਘ ਕੁਲਜੀਤ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ ਫ਼ੌਜੀ, ਡਾ. ਜਸਵੀਰ ਕੁਮਾਰ, ਸਾਜਨ ਕੁਮਾਰ, ਗੁਰਦੇਵ ਸਿੰਘ, ਹਰਮੀਤ ਸਿੰਘ ਫ਼ੌਜੀ, ਪੁਸ਼ਪਿੰਦਰ ਕੌਰ, ਬਲਵੀਰ ਸਿੰਘ, ਰੇਸ਼ਮ ਸਿੰਘ, ਨਿਰਮਲ ਕੌਰ, ਬਚਿੱਤਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਖੇਡ ਪ੍ਰੇਮੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਦਿੱਤੀ ਵਧਾਈ <br/> ਅਗਲੀ ਖ਼ਬਰ ਖ਼ਾਨਪੁਰ ਥਿਆੜਾ ਵਿਖੇ ਪਹਿਲਾ ਮਹਾਨ ਸ਼ਹੀਦੀ ਸਮਾਗਮ ਕਰਵਾਇਆ
Ad Position 24