20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਵਿਧਾਇਕ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਦਿੱਤੀ ਵਧਾਈ <br/>

Ad Position 21
No active advertisement
ਅਜੀਤ ਡੈਸਕ 22-12-2025
ਦਸੂਹਾ, 21 ਦਸੰਬਰ (ਕੌਸ਼ਲ)- ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਚੁਣੇ ਗਏ ਸਾਰੇ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕਿਹਾ ਕਿ ਜਨਤਾ ਦਾ ਵਿਸ਼ਵਾਸ ਵਿਕਾਸ ਦੀ ਸਭ ਤੋਂ ਮਜ਼ਬੂਤ ਨੀਂਹ ਹੈ | ਉਨ੍ਹਾਂ ਕਿਹਾ ਕਿ ਇਹ ਨਤੀਜਾ ਸੂਬੇ ਵਿਚ ਵਿਕਾਸ ਲਈ ਇੱਕ ਨਵੀਂ ਸ਼ੁਰੂਆਤ ਦਾ ਸੰਕੇਤ ਦਿੰਦਾ ਹੈ ਅਤੇ ਇਹ ਸਾਰੇ ਚੁਣੇ ਹੋਏ ਮੈਂਬਰਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਉਹ ਉਨ੍ਹਾਂ ਉਮੀਦਾਂ 'ਤੇ ਖਰੇ ਉੱਤਰਨ, ਜਿਨ੍ਹਾਂ ਨਾਲ ਲੋਕਾਂ ਨੇ ਆਪਣੇ ਨੁਮਾਇੰਦੇ ਚੁਣੇ ਹਨ | ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਰੇ ਚੁਣੇ ਹੋਏ ਨੁਮਾਇੰਦੇ ਆਪਣੇ-ਆਪਣੇ ਖੇਤਰਾਂ ਦੇ ਵਿਕਾਸ ਲਈ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਜੀਵਨ ਪੱਧਰ ਵਿਚ ਅਸਲ ਤਬਦੀਲੀ ਲਿਆਉਣ ਲਈ ਸੈਨੀਟੇਸ਼ਨ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਪੀਣ ਵਾਲੇ ਪਾਣੀ, ਸੜਕਾਂ, ਸਟਰੀਟ ਲਾਈਟਾਂ ਅਤੇ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ | ਕਰਮਬੀਰ ਸਿੰਘ ਨੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਰਾਜਨੀਤੀ ਤੋਂ ਉੱਪਰ ਉੱਠਣ ਅਤੇ ਜਨਤਕ ਸੇਵਾ ਨੂੰ ਆਪਣਾ ਟੀਚਾ ਬਣਾਉਣ ਦਾ ਸੱਦਾ ਦਿੱਤਾ | ਉਨ੍ਹਾਂ ਸਰਕਾਰ ਦੀਆਂ ਭਲਾਈ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਕਿਹਾ | ਅੰਤ ਵਿਚ ਉਨ੍ਹਾਂ ਸਾਰਿਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਜਨਤਾ ਦਾ ਵਿਸ਼ਵਾਸ ਸਭ ਤੋਂ ਵੱਡਾ ਸਨਮਾਨ ਹੈ ਅਤੇ ਇਸ ਨੂੰ ਬਰਕਰਾਰ ਰੱਖਣਾ ਸਾਡਾ ਫ਼ਰਜ਼ ਹੈ | ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਦੀਪ ਪਾਲ ਸਿੰਘ ਰਿੰਪਾ, ਸੰਮਤੀ ਮੈਂਬਰ ਪਰਮਜੀਤ ਸਿੰਘ ਗੋਗੀ, ਸੰਮਤੀ ਮੈਂਬਰ ਗੁਰਦੀਪ ਸਿੰਘ ਸੋਨੂੰ, ਸੰਮਤੀ ਮੈਂਬਰ ਰਿਪੂਦਮਨ ਕੌਰ, ਸੰਮਤੀ ਮੈਂਬਰ ਡਿੰਪਲ ਕੌਰ, ਸੰਮਤੀ ਮੈਂਬਰ ਗੁਰਮੀਤ ਕੌਰ, ਸੰਮਤੀ ਮੈਂਬਰ ਦੀਦਾਰ ਸਿੰਘ ਕਾਲਾ, ਸੰਮਤੀ ਮੈਂਬਰ ਹਰਮਨਦੀਪ ਸਿੰਘ ਘੁੰਮਣ, ਸੰਮਤੀ ਮੈਂਬਰ ਰਾਮ ਕੁਮਾਰ, ਸੰਮਤੀ ਮੈਂਬਰ ਰਾਜੇਸ਼ ਕੁਮਾਰ ਸਮੇਤ ਸਾਰੀ ਸੀਨੀਅਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਕਸਫ਼ੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਕਿ੍ਸਮਸ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ਼ਹੀਦ ਮੁਖ਼ਤਿਆਰ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਵਲੋਂ ਫੁੱਟਬਾਲ ਟੂਰਨਾਮੈਂਟ ਸ਼ੁਰੂ
Ad Position 24