ਹੁਸ਼ਿਆਰਪੁਰ, 21 ਦਸੰਬਰ (ਨਰਿੰਦਰ ਸਿੰਘ ਬੱਡਲਾ)-ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ ਵੱਲੋਂ ਸਵ: ਦਵਿੰਦਰ ਸਿੰਘ ਪਰਮਾਰ ਦੀ ਯਾਦ 'ਚ ਦੂਸਰਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਪਿੰਡ ਫੁਗਲਾਣਾ ਦੀ ਗਰਾਊਾਡ 'ਚ 25 ਤੋਂ 28 ਦਸੰਬਰ ਤੱਕ ਸਭਾ ਦੇ ਸਰਪ੍ਰਸਤ ਫ਼ਤਿਹ ਸਿੰਘ ਪਰਹਾਰ ਦੀ ਅਗਵਾਈ 'ਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਲਵਿੰਦਰ ਸਿੰਘ ਭਾਮ ਅਤੇ ਜਨਰਲ ਸਕੱਤਰ ਬਲਵੀਰ ਸਿੰਘ ਫੁਗਲਾਣਾ ਨੇ ਦੱਸਿਆ ਕਿ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਟੂਰਨਾਮੈਂਟ 'ਚ ਸਿੱਖ ਰਾਜਪੂਤ ਮੇਲਾ ਸੁਸਾਇਟੀ ਇਟਲੀ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ ਬਜਵਾੜਾ ਤੇ ਜਤਿੰਦਰ ਸਿੰਘ ਵਿੱਕੀ ਪਰਮਾਰ ਵੱਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਆਖ਼ਰੀ ਦਿਨ ਇਨਾਮਾਂ ਦੀ ਵੰਡ ਸਾਂਸਦ ਡਾ: ਰਾਜ ਕੁਮਾਰ ਚੱਬੇਵਾਲ ਤੇ ਹਲਕਾ ਵਿਧਾਇਕ ਡਾ: ਇਸ਼ਾਂਕ ਕੁਮਾਰ ਵੱਲੋਂ ਕੀਤੀ ਜਾਵੇਗੀ ਅਤੇ ਇਸੇ ਦਿਨ ਲੜਕੀਆਂ ਦਾ ਫੁੱਟਬਾਲ ਸ਼ੋਅ ਮੈਚ ਵੀ ਕਰਵਾਇਆ ਜਾਵੇਗਾ | ਟੂਰਨਾਮੈਂਟ ਲਈ 24 ਦਸੰਬਰ ਨੂੰ ਗਰਾਉਂਡ 'ਚ ਟੀਮਾਂ ਦੀਆਂ ਐਂਟਰੀਆਂ ਲਈਆਂ ਜਾਣਗੀਆਂ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਾਲਰਾ, ਸਰਪੰਚ ਵਿਪਨ ਠਾਕੁਰ, ਚੇਅਰਮੈਨ ਜਸਪਾਲ ਸਿੰਘ ਪਰਮਾਰ, ਸਤਵੀਰ ਸਿੰਘ ਪਰਮਾਰ, ਉਂਕਾਰ ਸਿੰਘ, ਗੁਰਦਿਆਲ ਸਿੰਘ ਜਲਵੇੜਾ, ਜਸਵੀਰ ਸਿੰਘ ਭਾਮ, ਮੰਗਲ ਸਿੰਘ ਜਲਵੇੜਾ, ਸੰਜੀਵ ਜਸਵਾਲ, ਬਲਵੀਰ ਸਿੰਘ ਲੁਟੇਰਾ ਕਲਾਂ, ਰਵਜੀਤ ਸਿੰਘ ਆਦਿ ਹਾਜ਼ਰ ਸਨ |