20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁਰਦੁਆਰਾ ਟਿੱਬਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ 27 ਨੂੰ <br/>

Ad Position 21
No active advertisement
ਅਜੀਤ ਡੈਸਕ 22-12-2025
ਹੁਸ਼ਿਆਰਪੁਰ, 21 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਆਗਮਨ ਪੁਰਬ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ 27 ਦਸੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਮੁੱਖ ਸੇਵਾਦਾਰ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਦੀ ਅਗਵਾਈ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਬੰਧ 'ਚ 25 ਦਸੰਬਰ ਦਿਨ ਵੀਰਵਾਰ ਨੂੰ ਪੰਜਾ ਪਿਆਰਿਆਂ ਦੀ ਅਗਵਾਈ 'ਚ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸਵੇਰੇ 9 ਵਜੇ ਗੁਰਦੁਆਰਾ ਟਿੱਬਾ ਸਾਹਿਬ ਤੋਂ ਆਰੰਭ ਹੋ ਕੇ ਪ੍ਰਭਾਤ ਚੌਂਕ, ਬੱਸ ਸਟੈਂਡ, ਘੰਟਾ ਘਰ, ਸੈਸ਼ਨ ਚੌਂਕ, ਸਬਜ਼ੀ ਮੰਡੀ ਪੁਰਹੀਰਾਂ, ਗੁਰਦੁਆਰਾ ਜਾਹਰਾ ਜ਼ਹੂਰ, ਪਿੱਪਲਾਵਾਲਾ, ਨਿਊ ਦਸਮੇਸ਼ ਨਗਰ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਸੰਤ ਬਾਬਾ ਸੋਹਣ ਕਲੋਨੀ ਤੋਂ ਹੁੰਦਾ ਹੋਇਆ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ 27 ਦਸੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਦੀ ਆਰੰਭਤਾ ਹੋਵੇਗੀ ਜਿਸ ਵਿਚ ਵੱਖ-ਵੱਖ ਸੰਤ ਮਹਾਂਪੁਰਸ਼ ਤੇ ਪੰਥ ਪ੍ਰਸਿੱਧ ਰਾਗੀ,ਢਾਡੀ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ, ਗੁਰੂ ਇਤਿਹਾਸ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਦੀਪਮਾਲਾ ਅਤੇ ਆਤਸ਼ਬਾਜੀ ਵੀ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪਗੜੀ ਸੰਭਾਲ ਜੱਟਾ ਲਹਿਰ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਅਗਲੀ ਖ਼ਬਰ ਸਵ.ਦਵਿੰਦਰ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ-ਫੁਗਲਾਣਾ <br/>
Ad Position 24