ਹੁਸ਼ਿਆਰਪੁਰ, 21 ਦਸੰਬਰ (ਨਰਿੰਦਰ ਸਿੰਘ ਬੱਡਲਾ)-ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਅਤੇ ਵਿਭਾਗ ਦੀ ਉੱਚ ਅਫ਼ਸਰਸ਼ਾਹੀ ਵੱਲੋਂ ਮੰਗਾਂ ਨੂੰ ਲੈ ਕ ਨਿਪਟਾਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਵੈਟਰਨਰੀ ਇੰਸਪੈਕਟਰਜ ਵੱਲੋਂ ਜ਼ਿਲ੍ਹਾ ਪੱਧਰੀ ਡਿਪਟੀ ਡਾਇਰੈਕਟਰਾਂ ਦੇ ਦਫ਼ਤਰ ਦੇ ਸਾਹਮਣੇ ਰੋਸ ਭਰਪੂਰ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਧੁੱਗਾ ਤੇ ਹੋਰ ਆਗੂਆਂ ਨੇ ਕਿਹਾ ਕਿ ਵੈਟਰਨਰੀ ਇੰਸਪੈਕਟਰ, ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੇ ਜਾਂਦੇ ਹਨ ਅਤੇ ਵਿਭਾਗ ਦਾ 90 ਫ਼ੀਸਦੀ ਕੰਮ ਇਸ ਕੇਡਰ ਵੱਲੋਂ ਤਨਦੇਹੀ ਨਾਲ ਕੀਤਾ ਜਾਂਦਾ ਹੈ ਪਰ ਵਿਭਾਗ ਅਤੇ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸਦੇ ਰੋਸ ਵਜੋਂ ਕੇਡਰ ਨੇ ਵਰਕ ਟੂ ਰੂਲ ਉੱਪਰ ਜਾਣ ਦਾ ਫ਼ੈਸਲਾ ਕੀਤਾ ਹੋਇਆ ਹੈ | ਜ਼ਿਲ੍ਹਾ ਪੱਧਰੀ ਸੰਕੇਤਕ ਧਰਨੇ ਤੋਂ ਬਾਅਦ 4 ਜਨਵਰੀ 2026 ਨੂੰ ਮੰਤਰੀ ਦੇ ਵਿਧਾਨ ਸਭਾ ਹਲਕੇ 'ਚ ਰੋਸ ਰੈਲੀ ਕੀਤੀ ਜਾਵੇਗੀ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਧੁੱਗਾ ਨੇ ਸਾਰੇ ਆਏ ਹੋਏ ਵੈਟਰਨਰੀ ਇੰਸਪੈਕਟਰਾਂ ਨੂੰ ਹਲਕਾ ਲੰਬੀ ਵਿਖੇ ਹੋ ਰਹੇ ਰੋਸ ਰੈਲੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ | ਇਸ ਮੌਕੇ ਰਾਮ ਲੁਭਾਇਆ, ਅਮਿ੍ਤਪਾਲ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਮੁਲਤਾਨੀ, ਰੁਪਿੰਦਰ ਸੈਣੀ, ਜਸਵਿੰਦਰ ਸਿੰਘ, ਅਜਮੇਰ ਸਿੰਘ, ਰਾਕੇਸ਼ ਕੁਮਾਰ, ਨਰਿੰਦਰਵੀਰ ਸਿੰਘ, ਭੀਮ ਸੈਨ, ਪਰਮਿੰਦਰ ਸਿੰਘ, ਭਗਤ ਸਿੰਘ, ਨਰਿੰਦਰ ਪਾਲ, ਹਰਭਜਨ ਸਿੰਘ, ਸੁਰੇਸ਼ ਕੁਮਾਰ, ਹਰਜੋਧ ਸਿੰਘ, ਅਪਰਅਪਾਰ ਸਿੰਘ ਆਦਿ ਹਾਜ਼ਰ ਸਨ |