20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਭਾਈ ਮਸੀਤੀ ਵਲੋਂ ਅੰਗਦਾਨ ਕਰਨ ਸੰਬੰਧੀ ਜਾਗਰੂਕਤਾ ਲਈ ਡੀ. ਸੀ. ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 22-12-2025
ਹੁਸ਼ਿਆਰਪੁਰ, 21 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਰੀਰ ਦਾਨ ਕਰਨ ਦਾ ਪ੍ਰਣ ਪੱਤਰ ਭਰਨ ਉਪਰੰਤ ਆਈ.ਡੋਨਰਜ਼ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਵੱਲੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਨਾਲ-ਨਾਲ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਰਨ ਉਪਰੰਤ ਅੱਖਾਂ ਅਤੇ ਸਰੀਰ ਦਾਨ ਕਰਨ ਦੀ ਮੁਹਿੰਮ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਪਿੰਡਾਂ 'ਚ ਵੀ ਲੋਕਾਂ ਨੂੰ ਅੰਗਦਾਨ ਕਰਨ ਸੰਬੰਧੀ ਜਾਗਰੂਕ ਕੀਤਾ ਜਾਵੇ | ਮਰਨ ਉਪਰੰਤ ਲੱਖਾਂ ਲੋਕਾਂ ਦੇ ਨੇਤਰ ਅਤੇ ਹੋਰ ਅੰਗ ਸਿਵਿਆਂ 'ਚ ਰਾਖ ਹੋ ਜਾਂਦੇ ਹਨ ਜਦਕਿ ਇਨ੍ਹਾਂ ਅੰਗਾਂ ਨੂੰ ਜ਼ਰੂਰਤਮੰਦਾਂ ਲਈ ਵਰਤੋਂ ਲਿਆਂਦਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜਿਉਂਦੇ ਜੀਅ ਖ਼ੂਨਦਾਨ ਅਤੇ ਮਰਨ ਉਪਰੰਤ ਅੱਖਾਂ ਤੇ ਸਰੀਰ ਦਾਨ ਕਰਨ ਦਾ ਪ੍ਰਚਾਰ ਮਨੁੱਖਤਾ ਦੇ ਭਲੇ ਲਈ ਵੱਡਾ ਕਦਮ ਹੋਵੇਗਾ | ਉਨ੍ਹਾਂ ਕਿਹਾ ਕਿ ਇਕ ਵਿਅਕਤੀ ਦੀਆਂ ਅੱਖਾਂ ਨਾਲ ਦੋ ਅੰਨੇਪਣ ਦਾ ਸ਼ਿਕਾਰ ਵਿਅਕਤੀਆਂ ਨੂੰ ਰੌਸ਼ਨੀ ਦਿੱਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਇਸ ਮੁਹਿੰਮ ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਜੁੜਨਾ ਚਾਹੀਦਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਭਾਈ ਮਸੀਤੀ ਨੂੰ ਭਰੋਸਾ ਦਿੱਤਾ ਗਿਆ ਕਿ ਸਮਾਜ ਭਲਾਈ ਦੇ ਇਸ ਕੰਮ ਪ੍ਰਸ਼ਾਸਨ ਸੰਸਥਾ ਦੀ ਪੂਰੀ ਮਦਦ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਰੰਧਾਵਾ ਪਰਿਵਾਰ ਨੇ ਮੁਕੇਰੀਆਂ ਦੀ ਰਾਜਨੀਤੀ ਵਿਚ ਗੱਡੇ ਝੰਡੇ ਅਗਲੀ ਖ਼ਬਰ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ <br/>
Ad Position 24