19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁ. ਸ਼ਹੀਦਾਂ ਲੱਧੇਵਾਲ ਵਿਖੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਦੀ ਯਾਦ 'ਚ 3 ਰੋਜ਼ਾ ਗੁਰਮਤਿ ਸਿਖਲਾਈ ਕੈਂਪ <br/>

Ad Position 21
No active advertisement
ਅਜੀਤ ਡੈਸਕ 22-12-2025
ਮਾਹਿਲਪੁਰ, 21 ਦਸੰਬਰ (ਰਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ | ਜਿਸ ਇਲਾਕੇ ਦੇ ਲੋਟਸ ਪਬਲਿਕ ਸਕੂਲ ਕੈਂਡੋਵਾਲ, ਖ਼ਾਲਸਾ ਸਕੂਲ ਬੱਡੋਂ , ਦੁਆਬਾ ਪਬਲਿਕ ਸਕੂਲ ਦੋਹਲਰੋਂ, ਕਿੰਗ ਐਡਵਰਡ ਸਕੂਲ ਟੂਟੋਮਜਾਰਾ, ਮਦਰ ਟਰੇਸਾ ਸਕੂਲ ਸਰਹਾਲਾ ਖੁਰਦ, ਸੰਤ ਬਾਬਾ ਹਰੀ ਸਿੰਘ ਪਬਲਿਕ ਸਕੂਲ ਮਾਹਿਲਪੁਰ, ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ | ਗੁਰਮਤਿ ਸਿਖਲਾਈ ਕੈਂਪ ਦੀ ਅਰੰਭਤਾ ਭਾਈ ਗੁਰਜਿੰਦਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਗੁਰਬਾਣੀ ਸੰਥਿਆ ਕਰਵਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਇੰਜ.ਭਾਈ ਸੁਖਜੀਤ ਸਿੰਘ ਕਪੂਰਥਲਾ ਵਲੋਂ ਭਾਵਪੂਰਨ ਸ਼ਬਦਾਂ ਰਾਹੀਂ ਵਿਦਿਆਰਥੀਆਂ ਨਾਲ ਸ਼ਹੀਦੀ ਪੰਦ੍ਹਰਵਾੜੇ ਦੇ ਇਤਿਹਾਸ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਪ੍ਰੋ.ਅਪਿੰਦਰ ਸਿੰਘ ਮਾਹਿਲਪੁਰੀ, ਜਥੇਦਾਰ ਹਰਬੰਸ ਸਿੰਘ ਸਰਹਾਲਾ, ਮਾ. ਜਗਜੀਤ ਸਿੰਘ ਗਣੇਸ਼ਪੁਰ ਜ਼ੋਨਲ ਸਕੱਤਰ ਸਟੱਡੀ ਸਰਕਲ ਹੁਸ਼ਿਆਰਪੁਰ ਜੋਨ ਵਲੋਂ ਸਟੇਜ ਦੀ ਸੇਵਾ ਦੇ ਫ਼ਰਜ਼ ਨਿਭਾਉਂਦੇ ਹੋਏ ਬੱਚਿਆਂ ਨਾਲ ਗੁਰਮਤਿ ਵਿਚਾਰਾ ਦੀ ਸਾਂਝ ਪਾਉਂਦੇ ਹੋਏ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਵਲੋਂ ਸਿੱਖ ਧਰਮ ਦੀ ਖ਼ਾਤਿਰ ਦਿੱਤੀਆਂ ਲਾਸਾਨੀ ਸ਼ਹਾਦਤਾਂ ਵਾਰੇ ਜਾਣੂ ਕਰਵਾਇਆ | ਇਸ ਮੌਕੇ ਮੈਨੇਜਰ ਗੁਰਦਿਆਲ ਸਿੰਘ, ਬੀਬੀ ਸੁਰਿੰਦਰ ਕੌਰ ਖ਼ਾਲਸਾ, ਬੀਬੀ ਜਸਪਾਲ ਕੌਰ, ਪਿ੍ੰ.ਰੁਪਿੰਦਰਜੋਤ ਸਿੰਘ, ਪਿ੍ੰ. ਰਾਜਵਿੰਦਰ ਕੌਰ, ਜਗਦੀਪ ਸਿੰਘ ਸੀਨੀਅਰ ਮੈਂਬਰ ਸਟੱਡੀ ਸਰਕਲ, ਸਕੱਤਰ ਰਣਵੀਰ ਸਿੰਘ, ਮਨਮੀਤ ਸਿੰਘ, ਹੈੱਡ ਗ੍ਰੰਥੀ ਹਰਬੰਸ ਸਿੰਘ, ਗ੍ਰੰਥੀ ਇੰਦਰਜੀਤ ਸਿੰਘ, ਮਨਵੀਰ ਸਿੰਘ ਚੰਬਲਾਂ, ਲਖਵੀਰ ਸਿੰਘ ਲੱਖਾ, ਹਰਸਿਮਰਨ ਸਿੰਘ ਸਮੇਤ ਸਕੂਲਾਂ ਦੇ ਅਧਿਆਪਕ ਸਾਹਿਬਾਨ ਅਤੇ ਗੁਰਦੁਆਰਾ ਸ਼ਹੀਦਾਂ ਦਾ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਦੀ ਮੀਟਿੰਗ ਅੰਤਰਰਾਸ਼ਟਰੀ ਸ਼ਾਇਰ ਦੇਵ ਨੂੰ ਸਮਰਪਿਤ ਹੋਈ ਅਗਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਵਿਖੇ ਇੰਟਰ-ਹਾਊਸ ਮੁਕਾਬਲੇ ਕਰਵਾਏ <br/>
Ad Position 24