27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਹੈਲਮਟ ਨਾ ਪਾਉਣ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ - ਕਮਲ ਰੱਤੂ

Ad Position 21
No active advertisement
ਅਜੀਤ ਡੈਸਕ 23-12-2025

ਮੁਕੇਰੀਆਂ, 22 ਦਸੰਬਰ (ਰਾਮਗੜ੍ਹੀਆ)- ਅਕਸਰ ਹੀ ਆਪਣੀ ਜ਼ਿੰਦਗੀ ਨੂੰ ਦਾਅ 'ਤੇ ਲਗਾ ਕੇ ਬਿਨਾਂ ਹੈਲਮਟ ਦੇ ਦੋ ਪਹੀਆ ਵਾਹਨ ਚਲਾਉਣ ਵਾਲੇ ਚਾਲਕਾਂ ਖ਼ਿਲਾਫ਼ ਟਰੈਫ਼ਿਕ ਵਿਭਾਗ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਕੋਈ ਵੀ ਵਾਹਨ ਚਾਲਕ ਦੋ-ਪਹੀਆ ਵਾਹਨ ਬਿਨਾਂ ਹੈਲਮਟ ਤੋਂ ਨਾ ਚਲਾ ਸਕੇ | ਇਹ ਪ੍ਰਗਟਾਵਾ ਸਮਾਜ ਸੇਵਕ ਕਮਲ ਰੱਤੂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਸਮੇਂ ਸੰਘਣੀ ਧੁੰਦ ਪੈਣ ਕਾਰਨ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਕਈ ਵਾਰ ਕੁੱਝ ਵੀ ਦਿਖਾਈ ਨਹੀਂ ਦਿੰਦਾ ਅਤੇ ਖ਼ਾਸ ਕਰਕੇ ਮੋਟਰਸਾਈਕਲ, ਸਕੂਟਰੀਆਂ 'ਤੇ ਵਾਹਨ ਚਾਲਕ ਬਿਨਾਂ ਹੈਲਮਟ ਤੋਂ ਅਤੇ ਤੇਜ਼ ਸਪੀਡ ਨਾਲ ਆਉਂਦੇ-ਜਾਂਦੇ ਹਨ | ਉਨ੍ਹਾਂ ਕਿਹਾ ਇਕ ਛੋਟੀ ਜਿਹੀ ਲਾਪਰਵਾਹੀ ਨਾਲ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਸਖ਼ਤੀ ਨਾ ਹੋਣ ਕਾਰਨ ਲੋਕ ਬਿਨਾਂ ਹੈਲਮਟ ਤੋਂ ਵਾਹਨ ਚਲਾਉਂਦੇ ਨਜ਼ਰ ਆਉਂਦੇ ਹਨ | ਉਨ੍ਹਾਂ ਟਰੈਫ਼ਿਕ ਵਿਭਾਗ ਪਾਸੋਂ ਮੰਗ ਕੀਤੀ ਕਿ ਮੁਕੇਰੀਆਂ ਸ਼ਹਿਰ ਅੰਦਰ ਬਿਨਾਂ ਹੈਲਮਟ ਤੋਂ ਮੋਟਰਸਾਈਕਲ, ਸਕੂਟਰ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਵਾਹਨ ਚਾਲਕ ਬਿਨਾਂ ਹੈਲਮਟ ਤੋਂ ਦੋ ਪਹੀਆ ਵਾਹਨ ਨਾ ਚਲਾ ਸਕੇ |

Ad Position 22
No active advertisement
ਪਿਛਲੀ ਖ਼ਬਰ 28 ਬੋਤਲਾਂ ਸ਼ਰਾਬ ਸਮੇਤ 1 ਕਾਬੂ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24