27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕੇਂਦਰ ਸਰਕਾਰ ਵਲੋਂ ਪਾਸ ਕੀਤੇ 4 ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 23-12-2025
ਗੜ੍ਹਸ਼ੰਕਰ, 22 ਦਸੰਬਰ (ਧਾਲੀਵਾਲ)-ਸੀ.ਪੀ.ਆਈ.ਐੱਮ. ਵੱਲੋਂ ਖੱਬੀਆਂ ਪਾਰਟੀਆਂ ਦੇ ਸੱਦੇ 'ਤੇ ਇੱਥੇ ਸ੍ਰੀ ਅਨੰਦਪੁਰ ਸਾਹਿਬ ਚੌਂਕ 'ਚ ਕੇਂਦਰ ਸਰਕਾਰ ਵੱਲੋਂ ਮਜ਼ਦੂਰ, ਕਿਸਾਨ ਤੇ ਲੋਕ ਵਿਰੋਧੀ ਪਾਸ ਕੀਤੇ ਗਏ 4 ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਤੇ ਸੂਬਾ ਸਕੱਤਰੇਤ ਮੈਂਬਰ ਗੁਰਨੇਕ ਸਿੰਘ ਭੱਜਲ, ਸੂਬਾ ਕਮੇਟੀ ਮੈਂਬਰ ਦਰਸ਼ਨ ਸਿੰਘ ਮੱਟੂ, ਤਹਿਸੀਲ ਸਕੱਤਰ ਅਤੇ ਸੀਟੂ ਆਗੂ ਮਹਿੰਦਰ ਕੁਮਾਰ ਬੱਢੋਆਣ, ਸੁਭਾਸ਼ ਮੱਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਦੀ ਮੋਦੀ ਸਰਕਾਰ ਸੱਤਾ ਵਿਚ ਆਈ ਹੈ ਉਦੋਂ ਤੋਂ ਮਜ਼ਦੂਰਾਂ, ਕਿਸਾਨਾਂ ਤੇ ਘੱਟ ਗਿਣਤੀਆਂ 'ਤੇ ਹਮਲੇ ਜਾਰੀ ਹਨ | ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ 4 ਬਿੱਲ ਵਾਪਸ ਨਾ ਲਏ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਗੁਰਬਖ਼ਸ਼ ਕੌਰ ਚੱਕ ਗੁਰੂ, ਜੋਗਿੰਦਰ ਕੌਰ ਮੁਕੰਦਪੁਰ, ਨੀਲਮ ਬੱਢੋਆਣ, ਸੁਰਿੰਦਰ ਕੌਰ ਚੁੰਬਰ, ਇਕਬਾਲ ਸਿੰਘ, ਬਲਦੇਵ ਰਾਜ, ਹਰਭਜਨ ਅਟਵਾਲ, ਰਵਿੰਦਰ ਕੁਮਾਰ ਨੀਟਾ, ਸਤਨਾਮ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹਾਜੀਪੁਰ 'ਚ ਕਾਰ ਨੂੰ ਲੱਗੀ ਅੱਗ, ਕਾਰ ਸਵਾਰ ਵਾਲ-ਵਾਲ ਬਚੇ <br/> ਅਗਲੀ ਖ਼ਬਰ ਧੁੱਗਾ ਵਲੋਂ ਨਿਊਜ਼ੀਲੈਂਡ 'ਚ ਨਗਰ ਕੀਰਤਨ ਦੇ ਹੋਏ ਵਿਰੋਧ ਦੀ ਨਿਖੇਧੀ <br/>
Ad Position 24