27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

9 ਮਹੀਨੇ ਬੀਤਣ 'ਤੇ ਵੀ ਪ੍ਰਾਇਮਰੀ ਤੇ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀ ਵਰਦੀਆਂ ਦੀ ਉਡੀਕ 'ਚ - ਜੀ.ਟੀ.ਯੂ. <br/>

Ad Position 21
No active advertisement
ਅਜੀਤ ਡੈਸਕ 23-12-2025
ਹੁਸ਼ਿਆਰਪੁਰ, 22 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇ ਕੇ ਸੱਤਾ 'ਚ ਆਈ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਸਕੂਲਾਂ 'ਚ ਸੈਸ਼ਨ ਦੇ 9 ਮਹੀਨੇ ਖ਼ਤਮ ਹੋ ਜਾਣ ਮਗਰੋਂ ਵੀ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਨੂੰ ਵਰਦੀਆਂ ਮੁਹੱਈਆ ਨਹੀਂ ਕਰਾ ਸਕੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਚੌਟਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਪ੍ਰੀ-ਪ੍ਰਾਇਮਰੀ, ਬੀ.ਸੀ. ਮੁੰਡਿਆਂ ਅਤੇ ਜਨਰਲ ਕੈਟਾਗਰੀ ਦੇ ਬੱਚਿਆਂ ਨੂੰ ਵਰਦੀਆਂ ਦੇਣ ਦੇ ਪੈਸੇ ਹੁਣ ਤੱਕ ਸਰਕਾਰ ਨੇ ਖ਼ਜ਼ਾਨਾ ਦਫ਼ਤਰ ਰਾਹੀਂ ਰੋਕੇ ਹੋਏ ਹਨ | ਖ਼ਜ਼ਾਨਾ ਦਫ਼ਤਰਾਂ ਰਾਹੀ ਵਰਦੀਆਂ ਦੇ ਕੋਈ ਵੀ ਬਿੱਲ ਹੁਣ ਤੱਕ ਪਾਸ ਨਹੀਂ ਹੋਏ | ਜਿਹੜੀਆਂ ਵੀ ਦੁਕਾਨਾਂ ਤੋਂ ਅਧਿਆਪਕਾਂ ਨੇ ਵਰਦੀਆਂ ਦੇ ਬਿੱਲ ਅਤੇ ਕੁਟੇਸ਼ਨਾਂ ਰਾਹੀਂ ਵਿਦਿਆਰਥੀਆਂ ਲਈ ਖ਼ਰੀਦੀਆਂ ਹਨ, ਉਹ ਦੁਕਾਨਦਾਰ ਬਿਨਾਂ ਪੈਮੇਂਟ ਤੋਂ ਬੱਚਿਆਂ ਨੂੰ ਵਰਦੀਆਂ ਨਹੀਂ ਦੇ ਰਹੇ | ਉਨ੍ਹਾਂ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਾਡੇ ਖਾਤਿਆਂ 'ਚ ਪੇਮੈਂਟ ਜਾਰੀ ਨਹੀਂ ਕਰਦੀ ਉਦੋਂ ਤੱਕ ਉਹ ਬੱਚਿਆਂ ਨੂੰ ਵਰਦੀਆਂ ਨਹੀਂ ਦੇ ਸਕਦੇ | ਆਗੂਆਂ ਨੇ ਕਿਹਾ ਕਿ ਪੌਣੇ ਚਾਰ ਸਾਲ ਵੀ ਬੀਤਣ ਮਗਰੋਂ ਵੀ ਸਿੱਖਿਆ ਮੰਤਰੀ ਹਰ ਤਰਾਂ ਦੀਆਂ ਪ੍ਰੀਖਿਆਵਾਂ ਅਤੇ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋਏ ਹਨ | ਇਸ ਮੌਕੇ ਅਧਿਆਪਕ ਆਗੂ ਸੁਨੀਲ ਕੁਮਾਰ,ਲੈਕਚਰਾਰ ਅਮਰ ਸਿੰਘ, ਲੈਕਚਰਾਰ ਉਪਿੰਦਰ ਸਿੰਘ, ਵਿਕਾਸ ਸ਼ਰਮਾ, ਸੰਜੀਵ ਧੂਤ, ਪਿ੍ੰਸ ਗੜ੍ਹਦੀਵਾਲਾ, ਰਜਤ ਮਹਾਜਨ, ਲੈਕਚਰਾਰ ਹਰਵਿੰਦਰ ਸਿੰਘ, ਸ਼ਾਮ ਸੁੰਦਰ ਕਪੂਰ, ਕਮਲਦੀਪ ਸਿੰਘ, ਅਨੂਪਮ ਰਤਨ, ਹੈੱਡਮਾਸਟਰ ਸੰਦੀਪ ਬਡੇਸਰੋਂ, ਹੈੱਡਮਾਸਟਰ ਨਸੀਬ ਸਿੰਘ, ਅਸ਼ੋਕ ਕੁਮਾਰ, ਨਰੇਸ਼ ਕੁਮਾਰ ਮਿੱਢਾ, ਚਮਨ ਲਾਲ, ਅਮਰਜੀਤ ਸਿੰਘ, ਪਰਸ ਰਾਮ, ਬਲਵਿੰਦਰ ਸਿੰਘ, ਰਾਜੇਸ਼ ਅਰੋੜਾ, ਉਮੇਸ਼ ਕੁਮਾਰ, ਸਰਬਜੀਤ ਸਿੰਘ, ਨਰਿੰਦਰ ਮੰਗਲ, ਸਰਬਜੀਤ ਸਿੰਘ, ਸਚਿਨ ਕੁਮਾਰ, ਜਸਵਿੰਦਰਪਾਲ, ਰਾਜ ਕੁਮਾਰ, ਸੰਦੀਪ ਕੁਮਾਰ, ਲੈਕਚਰਾਰ ਪ੍ਰਭਜੋਤ ਸਿੰਘ, ਰਣਵੀਰ ਸਿੰਘ, ਸਤਵਿੰਦਰ ਸਿੰਘ, ਪਰਮਜੀਤ ਕਾਤਿਬ,ਨਰਿੰਦਰ ਅਜਨੋਹਾ, ਲੈਕਚਰਾਰ ਪਵਨ ਕੁਮਾਰ ਗੋਇਲ, ਦਵਿੰਦਰ ਸਿੰਘ, ਅਸ਼ਵਨੀ ਰਾਣਾ, ਨਰਿੰਦਰ ਸਿੰਘ, ਮੈਡਮ ਪਰਮਜੀਤ ਕੌਰ ਸੂਸ, ਜਸਪ੍ਰੀਤ ਕੌਰ, ਬਲਜੀਤ ਕੌਸ਼ਲ, ਜਸਵੰਤ ਮੁਕੇਰੀਆਂ, ਮਨਜੀਤ ਸਿੰਘ , ਵਰਿੰਦਰ ਨਿਮਾਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਊਜ਼ੀਲੈਂਡ 'ਚ ਨਗਰ ਕੀਰਤਨ ਦਾ ਵਿਰੋਧ ਕਰਨਾ ਨਿੰਦਣਯੋਗ - ਗੇਰਾ <br/> ਅਗਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਕਿ੍ਸਮਸ ਸੰਬੰਧੀ ਸਮਾਗਮ <br/>
Ad Position 24