27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਿਊਜ਼ੀਲੈਂਡ 'ਚ ਨਗਰ ਕੀਰਤਨ ਦਾ ਵਿਰੋਧ ਕਰਨਾ ਨਿੰਦਣਯੋਗ - ਗੇਰਾ <br/>

Ad Position 21
No active advertisement
ਅਜੀਤ ਡੈਸਕ 23-12-2025
ਹਾਜੀਪੁਰ, 22 ਦਸੰਬਰ (ਜੋਗਿੰਦਰ ਸਿੰਘ)- ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਕਿਹਾ ਕਿ ਨਿਊਜ਼ੀਲੈਂਡ ਵਿਚ ਸਿੱਖਾਂ ਵਲੋਂ ਕੱਢੇ ਗਏ ਨਗਰ ਕੀਰਤਨ ਦਾ ਕੁੱਝ ਸਥਾਨਕ ਲੋਕਾਂ ਵਲੋਂ ਵਿਰੋਧ ਕਰਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਇਹੋ ਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬ ਦੇ ਸਬਰ ਸਾਂਝੇ ਉਪਦੇਸ਼ 'ਤੇ ਸੱਟ ਹੈ | ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਵਿਸ਼ਵ ਭਾਈਚਾਰੇ ਦੀ ਭਲਾਈ ਤੇ ਸ਼ਾਂਤੀ ਲਈ ਵਿਸ਼ੇਸ਼ ਯੋਗਦਾਨ ਪਾਉਂਦਾ ਆ ਰਿਹਾ ਹੈ | ਇਸ ਦੇ ਬਾਵਜੂਦ ਸਿੱਖਾਂ ਦੀ ਧਾਰਮਿਕ ਰਵਾਇਤਾਂ ਨੂੰ ਰੋਕਣਾ ਚਿੰਤਾ ਜਨਕ ਹੈ | ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਵਿਸ਼ਵ ਪੱਧਰ 'ਤੇ ਲੋਕ ਭਲਾਈ ਦੇ ਕੰਮ ਕਰਦਾ ਆ ਰਿਹਾ ਹੈ ਤੇ ਕਰਦਾ ਰਹੇਗਾ | ਉਨ੍ਹਾਂ ਨਿਊਜ਼ੀਲੈਂਡ ਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਉਣ |

Ad Position 22
No active advertisement
ਪਿਛਲੀ ਖ਼ਬਰ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ 30 ਨੂੰ ਅਗਲੀ ਖ਼ਬਰ 9 ਮਹੀਨੇ ਬੀਤਣ 'ਤੇ ਵੀ ਪ੍ਰਾਇਮਰੀ ਤੇ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀ ਵਰਦੀਆਂ ਦੀ ਉਡੀਕ 'ਚ - ਜੀ.ਟੀ.ਯੂ. <br/>
Ad Position 24