27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਚੋਣਾਂ 'ਚ 'ਆਪ' ਨੇ ਇਤਿਹਾਸਕ ਜਿੱਤਾਂ ਪ੍ਰਾਪਤ ਕੀਤੀਆਂ - ਸਰਪੰਚ ਰਮਨਦੀਪ <br/>

Ad Position 21
No active advertisement
ਅਜੀਤ ਡੈਸਕ 23-12-2025
ਤਲਵਾੜਾ, 22 ਦਸੰਬਰ (ਮਹਿਤਾ)- ਬਲਾਕ ਸੰਮਤੀ ਤਲਵਾੜਾ ਅਤੇ ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਦੀਆਂ ਚੋਣਾਂ 'ਚ 'ਆਪ' ਪਾਰਟੀ ਨੇ ਬਲਾਕ ਸੰਮਤੀ ਦੀਆਂ 8 ਸੀਟਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 2 ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇਕ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਹੈ | ਇਹ ਪ੍ਰਗਟਾਵਾ ਸਰਪੰਚ ਦੁਮੋਆਲ ਠਾਕੁਰ ਰਮਨਦੀਪ ਸਿੰਘ ਕੰਵਰ (ਰੰਮੂ) ਸੇਵਾਮੁਕਤ ਮੈਨੇਜਰ ਸਹਿਕਾਰੀ ਖੇਤੀਬਾੜੀ ਵਿਕਾਸ ਬੈਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ 2027 ਦੀਆਂ ਚੋਣਾਂ ਵਿਚ ਦਸੂਹਾ ਦੀ ਸੀਟ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਝੋਲੀ 'ਚ ਪਾਈ ਜਾਵੇਗੀ | ਇਸ ਮੌਕੇ ਪੰਚਾਇਤ ਮੈਂਬਰ ਵਿਜੈ ਸਿੰਘ, ਰਮੇਸ਼ ਸਿੰਘ, ਰੀਨੂੰ ਰਾਣੀ, ਊਸ਼ਾ ਰਾਣੀ, ਸੂਬੇਦਾਰ ਬਹਾਦਰ ਸਿੰਘ, ਸੂਬੇਦਾਰ ਸ਼ਮਸ਼ੇਰ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਫ਼ਰ-ਏ-ਸ਼ਹਾਦਤ ਸੰਬੰਧੀ 12 ਰੋਜ਼ਾ ਮਹਾਨ ਗੁਰਮਤਿ ਸਮਾਗਮ 27 ਨੂੰ ਸਮਾਪਤ ਹੋਵੇਗਾ - ਚੱਕਬਾਮੂ <br/> ਅਗਲੀ ਖ਼ਬਰ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ 30 ਨੂੰ
Ad Position 24