ਮੁਕੇਰੀਆਂ, 22 ਦਸੰਬਰ (ਰਾਮਗੜ੍ਹੀਆ)- ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਚੇਅਰਮੈਨ ਐਡਵੋਕੇਟ ਡਾ. ਜੇ. ਐਸ. ਮਨਹਾਸ ਅਤੇ ਪਿ੍ੰਸੀਪਲ ਡਾ. ਪੂਨਮ ਮਹਿਤਾ ਦੀ ਅਗਵਾਈ ਹੇਠ ਤਿੰਨ ਰੋਜ਼ਾ ਖੇਡ ਮੁਕਾਬਲੇ ਦੇ ਦੂਸਰੇ ਦਿਨ ਵਿਚ ਤੀਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ 100 ਮੀਟਰ, 200 ਮੀਟਰ, 400 ਮੀਟਰ, ਰਿਲੇਅ ਦੌੜ, ਲੰਬੀ ਛਲਾਂਗ ਕਰਵਾਈ ਗਈ | ਸਕੂਲ ਦੇ ਚੇਅਰਮੈਨ ਤੋਂ ਜੇਤੂ ਵਿਦਿਆਰਥੀਆਂ ਨੂੰ ਸੋਨ, ਚਾਂਦੀ ਤੇ ਕਾਂਸੇ ਦੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸਾਹਿਤ ਕੀਤਾ ਗਿਆ |