27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ 'ਚ ਮਨਾਇਆ ਜਾ ਰਿਹੈ ਸ਼ਹੀਦੀ ਹਫ਼ਤਾ -ਪਿ੍ੰ: ਧਾਮੀ <br/>

Ad Position 21
No active advertisement
ਅਜੀਤ ਡੈਸਕ 23-12-2025
ਹੁਸ਼ਿਆਰਪੁਰ, 22 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਡੋਰੀ ਖਜੂਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ, ਇਸ ਦੇ ਤਹਿਤ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਵਿਦਿਆਰਥੀ ਸਵੇਰ ਦੀ ਸਭਾ 'ਚ ਸ਼ਬਦ ਗਾਇਨ, ਵਾਰ ਗਾਇਨ ਤੇ ਕਵਿਤਾ ਉਚਾਰਣ ਕਰ ਰਹੇ ਹਨ | ਹਰ ਰੋਜ਼ ਉਸ ਦਿਨ ਦੇ ਇਤਿਹਾਸ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਧਾਮੀ ਦੀ ਦੇਖ-ਰੇਖ ਹੇਠ ਸਕੂਲ 'ਚ ਵਿਦਿਆਰਥੀ ਵਿੱਦਿਅਕ ਪ੍ਰਾਪਤੀਆਂ ਕਰਨ ਦੇ ਨਾਲ ਨਾਲ ਧਾਰਮਿਕ ਪੱਧਰ 'ਤੇ ਵੀ ਚੰਗੀ ਸਿੱਖਿਆ ਹਾਸਲ ਕਰ ਰਹੇ ਹਨ | ਪਿ੍ੰਸੀਪਲ ਧਾਮੀ ਨੇ ਕਿਹਾ ਕਿ ਵਿਦਿਆਰਥੀ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਤੋਂ ਪ੍ਰੇਰਨਾ ਲੈਂਦਿਆਂ ਗੁਰਸਿੱਖੀ ਜੀਵਨ ਦੇ ਧਾਰਨੀ ਬਣਨ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸਰਦਾਰ ਉਜਾਗਰ ਸਿੰਘ, ਹਿੰਮਤ ਸਿੰਘ, ਐਡਵੋਕੇਟ ਮਨਿੰਦਰਪਾਲ ਸਿੰਘ, ਗੁਰਚਰਨ ਸਿੰਘ ਚੰਨੀ, ਡਾ: ਕਰਨ ਸਿੰਘ ਚਾਵਲਾ ਸਮੇਤ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਦੀਆ ਦੀ ਅਗਵਾਈ 'ਚ ਸੰਮਤੀ ਮੈਂਬਰ ਪਰਮਜੀਤ ਸਿੰਘ ਸਤੌਰ ਦਾ ਸਨਮਾਨ <br/> ਅਗਲੀ ਖ਼ਬਰ ਪਿੰਡ ਬੋਦਲ ਵਿਖੇ 9 ਰੋਜ਼ਾ ਧਾਰਮਿਕ ਸਮਾਗਮ ਅੱਜ ਸ਼ੁਰੂ <br/>
Ad Position 24