ਮੁਕੇਰੀਆਂ, 22 ਦਸੰਬਰ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਵਿੱਚ 'ਵਿਸ਼ੇਸ਼ ਗਣਿਤ ਦਿਵਸ' ਦੇ ਮੌਕੇ 'ਤੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਪ੍ਰਾਰਥਨਾ-ਸਭਾ ਦਾ ਆਯੋਜਨ ਕੀਤਾ ਗਿਆ | ਇਸ ਪ੍ਰਾਰਥਨਾ ਸਭਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਗਣਿਤ ਵਿਸ਼ੇ ਦੇ ਪ੍ਰਤੀ ਦਿਲਚਸਪੀ ਪੈਦਾ ਕਰਨਾ ਅਤੇ ਇਸ ਵਿਸ਼ੇ ਦੀ ਮਹੱਤਤਾ ਬਾਰੇ ਦੱਸਣਾ ਸੀ | ਇਸ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਦੁਆਰਾ ਗਣਿਤ ਨਾਲ ਸਬੰਧਤ ਕੁਝ ਵਿਸ਼ੇਸ਼ ਗਤੀਵਿਧੀਆਂ, ਦਿਲਚਸਪ ਫਾਰਮੂਲੇ ਅਤੇ ਰੋਜ਼ਾਨਾ ਜੀਵਨ ਵਿੱਚ ਗਣਿਤ ਦੀ ਲੋੜ ਬਾਰੇ ਜਾਣਕਾਰੀ ਦਿੱਤੀ ਗਈ | ਇਸਦੇ ਨਾਲ-ਵਿਦਿਆਰਥੀਆਂ ਨੂੰ ਵਿਸ਼ਵ ਪ੍ਰਸਿੱਧ ਮਹਾਨ ਗਣਿਤਕ ਵਿਗਿਆਨੀ 'ਸ਼੍ਰੀਨਿਵਾਸ ਰਾਮਾਨੁਜਨ' ਜੀ ਦੇ ਜੀਵਨ, ਉਨ੍ਹਾਂ ਦੀਆਂ ਗਣਿਤ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਦੀ ਜ਼ਿਆਦਾ ਤੋਂ ਜ਼ਿਆਦਾ ਭਾਗੀਦਾਰੀ ਦੀ ਪ੍ਰਸੰਨਤਾ ਕਰਦੇ ਹੋਏ ਕਿਹਾ ਹੈ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੀ ਤਰਕਸ਼ੀਲ ਸੋਚ ਅਤੇ ਬੌਧਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ | ਵਿਸ਼ਵ ਗਣਿਤ ਦਿਵਸ ਦੇ ਇਸ ਮੌਕੇ 'ਤੇ ਕਰਵਾਈ ਵਿਸ਼ੇਸ਼ ਪ੍ਰਾਰਥਨਾ-ਸਭਾ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆਪੂਰਨ ਅਤੇ ਪ੍ਰੇਰਨਾਦਾਇਕ ਰਹੀ |