27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਨੀਸ਼ ਚੰਦਰ ਸੂਦ ਵਲੋਂ ਪਰਿਵਾਰ ਸਮੇਤ ਸਾਂਝੀ ਰਸੋਈ ਲਈ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 23-12-2025

ਹੁਸ਼ਿਆਰਪੁਰ, 22 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ 'ਸਾਂਝੀ ਰਸੋਈ' ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਮਨੀਸ਼ ਚੰਦਰ ਸੂਦ ਪੁੱਤਰ ਡਾ. ਏ.ਸੀ. ਸੂਦ ਅਤੇ ਕੁਮਕੁਮ ਸੂਦ ਵੱਲੋਂ ਸਾਂਝੀ ਰਸੋਈ ਵਿਚ 5,100 ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ | ਇਸ ਮੌਕੇ ਰੈੱਡ ਕਰਾਸ ਮੈਂਬਰਜ਼ ਅਤੇ ਸਟਾਫ਼ ਵੀ ਮੌਜੂਦ ਸੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫ਼ੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸੰਜੀਵਨੀ ਸ਼ਰਨਮ 'ਚ ਕਿ੍ਸਮਸ ਸੰਬੰਧੀ ਬੱਚਿਆਂ ਲਈ ਪੇਂਟਿੰਗ ਪ੍ਰਤੀਯੋਗਤਾ ਕਰਵਾਈ
Ad Position 24