27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਯੰਗ ਖ਼ਾਲਸਾ ਗਰੁੱਪ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Ad Position 21
No active advertisement
ਅਜੀਤ ਡੈਸਕ 23-12-2025
ਹੁਸ਼ਿਆਰਪੁਰ, 22 ਦਸੰਬਰ (ਨਰਿੰਦਰ ਸਿੰਘ ਬੱਡਲਾ)-ਯੰਗ ਖ਼ਾਲਸਾ ਗਰੁੱਪ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ 26 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ਬੱਤਰਾ ਨੇ ਦੱਸਿਆ ਕਿ ਯੰਗ ਖ਼ਾਲਸਾ ਗਰੁੱਪ ਦੀ ਟੀਮ ਵਲੋਂ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ ਮੁਫ਼ਤ ਮੈਡੀਕਲ ਕੈਂਪ ਤੇ ਦਵਾਈਆਂ, ਖੂਨ ਦਾਨ ਦੀ ਸੇਵਾ, ਬੱਚਿਆਂ ਦੀ ਫ਼ੀਸ ਤੇ ਕਾਪੀਆਂ ਦੀ ਸੇਵਾ, ਧੀਆਂ ਦੇ ਆਨੰਦ ਕਾਰਜ ਲਈ ਸੇਵਾ, ਮਹੀਨਾਵਾਰ ਰਾਸ਼ਨ ਦੀ ਸੇਵਾ ਲਗਾਤਾਰ ਜਾਰੀ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਇਹ ਸੇਵਾ ਆਉਣ ਵਾਲੇ ਸਮੇਂ 'ਚ ਵੀ ਜਾਰੀ ਰੱਖੀ ਜਾਵੇਗੀ | ਇਸ ਮੌਕੇ ਡਾ. ਹਰਜਿੰਦਰ ਸਿੰਘ ਓਬਰਾਏ, ਦਲਜੀਤ ਸਿੰਘ ਮਾਨ, ਬਲਜਿੰਦਰ ਸਿੰਘ, ਅਨਮੋਲ ਸਿੰਘ, ਪ੍ਰਭਜੋਤ ਸਿੰਘ , ਡਾ.ਆਸ਼ੂ ਗੋਇਲ, ਮਨੂਰੀਤ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ ਚਿੰਤਾ ਦਾ ਵਿਸ਼ਾ-ਗਿਲਜੀਆਂ <br/> ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24