27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪੰਜਾਬ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ ਚਿੰਤਾ ਦਾ ਵਿਸ਼ਾ-ਗਿਲਜੀਆਂ <br/>

Ad Position 21
No active advertisement
ਅਜੀਤ ਡੈਸਕ 23-12-2025
ਟਾਂਡਾ ਉੜਮੁੜ, 22 ਦਸੰਬਰ (ਭਗਵਾਨ ਸਿੰਘ ਸੈਣੀ )- ਪੰਜਾਬ ਅੰਦਰ ਬਦਲਾਅ ਦੇ ਨਾਂਅ 'ਤੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਜਿੱਥੇ ਅੱਜ ਹਰ ਵਰਗ ਦੇ ਲੋਕ ਡਾਢੇ ਦੁਖੀ ਹਨ ਉੱਥੇ ਸੂਬੇ ਅੰਦਰ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਕੇ ਰਹਿ ਗਈ ਹੈ ਅਤੇ ਲੋਕ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਿਨਟ ਮੰਤਰੀ ਪੰਜਾਬ ਸੰਗਤ ਸਿੰਘ ਗਿੱਲਜੀਆਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਸੰਗਤ ਸਿੰਘ ਗਿਲਜੀਆਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਮਹਿਲਪੁਰ ਵਿਚ ਹੋਈ ਡਕੈਤੀ ਹਰਿਆਣਾ ਕਸਬਾ ਅਤੇ ਪਿੰਡ ਕਲੋਇਆ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਕਤਲਾਂ ਤੇ ਅਤੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਅੰਦਰ ਗੋਲੀਆਂ ਕਤਲ ਡਕੈਤੀਆਂ ਅਤੇ ਫਿਰੌਤੀਆਂ ਨਿੱਤ ਦੀਆਂ ਖ਼ਬਰਾਂ ਬਣ ਕੇ ਰਹਿ ਗਈਆਂ ਹਨ ਅਤੇ ਕਾਨੂੰਨ ਵਿਵਸਥਾ ਦਿਨ-ਬ-ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ | ਇਸ ਸਭ ਕੁੱਝ ਦੇ ਬਾਵਜੂਦ ਵੀ ਪੰਜਾਬ ਸਰਕਾਰ ਸੁੱਤੀ ਹੋਈ ਨਜ਼ਰ ਆ ਰਹੀ ਹੈ ਅਤੇ ਪੰਜਾਬ ਵਿਚ ਕਾਗ਼ਜ਼ੀ ਵਿਕਾਸ ਅਤੇ ਝੂਠੇ ਪ੍ਰਚਾਰ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦਾ ਸੂਬੇ ਅੰਦਰ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ ਅਤੇ ਅੱਜ ਵੀ ਪਿੰਡ ਪਿੰਡ ਵਿਚ ਨਸ਼ਾ ਵਿਕ ਰਿਹਾ ਹੈ ਤੇ ਨਸ਼ੇ ਦੀ ਓਵਰਡੋਜ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ | ਉਨ੍ਹਾਂ ਆਮ ਆਦਮੀ ਪਾਰਟੀ ਦੇ ਮਾਨਯੋਗ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ | ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ, ਸਿਟੀ ਪ੍ਰਧਾਨ ਵਿਪਨ ਮਰਵਾਹਾ, ਨਗਰ ਕੌਂਸਲ ਦੇ ਪ੍ਰਧਾਨ ਗੁਰਸੇਵਕ ਮਾਰਸ਼ਲ ਅਤੇ ਕੌਂਸਲਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਇੰਦਰਜੀਤ ਕੌਰ ਕੌਂਸਲ ਦਾ ਇਲਾਕਾ ਵਾਸੀਆਂ ਵਲੋਂ ਸਨਮਾਨ <br/> ਅਗਲੀ ਖ਼ਬਰ ਯੰਗ ਖ਼ਾਲਸਾ ਗਰੁੱਪ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
Ad Position 24