ਹੁਸ਼ਿਆਰਪੁਰ, 22 ਦਸੰਬਰ (ਬਲਜਿੰਦਰਪਾਲ ਸਿੰਘ)-ਜਿਲ੍ਹਾ ਪ੍ਰੀਸ਼ਦ ਜ਼ੋਨ ਖਡਿਆਲਾ ਸੈਣੀਆਂ ਤੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਇੰਦਰਜੀਤ ਕੌਰ ਕੌਂਸਲ ਤੇ ਉਨ੍ਹਾਂ ਦੇ ਪਤੀ ਹਰਦੇਵ ਸਿੰਘ ਕੌਂਸਲ ਦਾ ਇਲਾਕਾ ਵਾਸੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਬੀਬੀ ਇੰਦਰਜੀਤ ਕੌਰ ਕੌਂਸਲ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ 'ਆਪ' ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਸਮਾਜ ਭਲਾਈ ਲਈ ਕੀਤੇ ਗਏ ਕੰਮਾਂ 'ਤੇ ਮੋਹਰ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬਾ ਸਰਕਾਰ ਨੇ ਅਨੇਕਾਂ ਅਜਿਹੇ ਪ੍ਰੋਜੈਕਟ ਸ਼ੁਰੂ ਕੀਤੇ ਹਨ ਜਿਨ੍ਹਾਂ ਦਾ ਲਾਭ ਹਰੇਕ ਵਰਗ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਚੋਣ ਜਿੱਤਣ ਉਪਰੰਤ ਉਹ ਜਿਥੇ ਸਮੂਹ ਇਲਾਕਾ ਵਾਸੀਆਂ ਦਾ ਧੰਨਵਾਦ ਕਰਦੇ ਹਨ ਉਥੇ ਇਹ ਵੀ ਵਾਅਦਾ ਕਰਦੇ ਹਨ ਕਿ ਹਲਕੇ ਦੇ ਵਿਕਾਸ 'ਚ ਕੋਈ ਕਮੀ ਨਹੀਂ ਰਹਿਣ ਦੇਣਗੇ | ਇਸ ਮੌਕੇ ਮਨਜੀਤ ਸਿੰਘ ਕੌਂਸਲ, ਪਰਵਿੰਦਰ ਸਿੰਘ ਸੱਜਣ, ਮਲਕੀਤ ਸਿੰਘ ਮਰਵਾਹਾ ਆਦਿ ਸਮੇਤ ਇਲਾਕਾ ਵਾਸੀ ਹਾਜ਼ਰ ਸਨ |