27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਰਕਾਰੀ ਸਕੂਲ ਲੜਕੇ ਮਾਹਿਲਪੁਰ ਵਿਖੇ ਗਰੈਂਡ ਮਾਪੇ-ਅਧਿਆਪਕ ਮਿਲਣੀ ਕਰਵਾਈ <br/>

Ad Position 21
No active advertisement
ਅਜੀਤ ਡੈਸਕ 23-12-2025
ਮਾਹਿਲਪੁਰ, 22 ਦਸੰਬਰ (ਰਜਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੇ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਵਿਖੇ ਗਰੈਂਡ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਪਿ੍ੰ. ਧਰਮਿੰਦਰ ਸ਼ਰਮਾ ਦੀ ਅਗਵਾਈ 'ਚ ਕੀਤਾ ਗਿਆ ਜਿਸ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰ ਕੌਰ ਹੁਸ਼ਿਆਰਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸਿੱਖਿਆ ਅਫ਼ਸਰ ਗੁਰਿੰਦਰ ਕੌਰ ਨੇ ਕਿਹਾ ਕਿ ਇਸ ਮਿਲਣੀ ਦਾ ਮੁੱਖ ਉਦੇਸ਼ ਸਕੂਲ 'ਚ ਬੱਚਿਆਂ ਕਾਰਗੁਜ਼ਾਰੀ ਨੂੰ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚਾਉਣਾ ਹੈ | ਉਨ੍ਹਾਂ ਦੱਸਿਆ ਸੂਬੇ ਦੀ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਲਿਆਂਦੀ ਨਵੀ ਸਿੱਖਿਆ ਕ੍ਰਾਂਤੀ ਨੇ ਜਿੱਥੇ ਬੱਚਿਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ 'ਚ ਕੋਈ ਕਸਰ ਨਹੀ ਛੱਡੀ ਉੱਥੇ ਨਿੱਜੀ ਨੂੰ ਮਾਤ ਕੇ ਸਰਕਾਰੀ ਸਕੂਲ ਦੇ ਵਿਦਿਆਰਥੀ ਬੁਲੰਦੀਆਂ ਨੂੰ ਛੂਹ ਰਹੇ ਹਨ | ਵਾਇਸ ਪਿ੍ੰ.ਰੇਣੂਕਾ ਸ਼ਰਮਾ ਨੇ ਕਿਹਾ ਕਿ ਅੱਜ ਦੀ ਅਧਿਆਪਕ ਮਿਲਣੀ 'ਚ ਮਾਪਿਆ ਨੂੰ ਪੰਜਾਬ ਸਿੱਖਿਆ ਕ੍ਰਾਂਤੀ 'ਚ ਮਾਪਿਆਂ ਦੀ ਭਾਗੀਦਾਰੀ ਦਾ ਮੁੱਖ ਹਿੱਸਾ ਬਣਾਇਆ ਗਿਆ ਜਿਸ ਪੰਜਾਬ ਸਰਕਾਰ ਵਲੋਂ ਕੀਤੇ ਸਿੱਖਿਆ 'ਚ ਸੁਧਾਰ ਵਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਅੱਜ ਮਿਲਣੀ 'ਚ ਵੀ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੋਜੈਕਟਰ ਰਾਹੀ ਵੀਡੀਓ ਤੇ ਪੀ.ਪੀ,ਟੀ ਰਾਹੀ ਸਿੱਖਿਆ ਨੀਤੀ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਕੌਂਸਲਰ ਲੈਕ. ਬਲਦੇਵ ਸਿੰਘ,ਅਮਰਜੀਤ ਸਿੰਘ, ਠਾਕੁਰ ਕਰਨ ਮਹਿਤਾ, ਰਵਪ੍ਰੀਤ ਸਿੰਘ, ਸਿਕੰਦਰ, ਬਲਜਿੰਦਰ ਸਿੰਘ, ਮੁਨੀਸ਼ ਕੁਮਾਰ, ਜੀਵਨ ਜੋਤੀ, ਰਾਜ ਰਾਣੀ, ਰਾਮਾ ਭਾਰਦਵਾਜ, ਸਿਮਰਨ ਕੌਰ ਅਤੇ ਸਮੂਹ ਸਕੂਲ ਸਟਾਫ਼, ਵਿਦਿਆਰਥੀ ਤੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੈਗਾ ਪੀ.ਟੀ.ਐਮ. ਪ੍ਰੋਗਰਾਮ ਤਹਿਤ ਵਿਧਾਇਕ ਜਿੰਪਾ ਨੇ ਵੱਖ-ਵੱਖ ਸਕੂਲਾਂ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਇੰਦਰਜੀਤ ਕੌਰ ਕੌਂਸਲ ਦਾ ਇਲਾਕਾ ਵਾਸੀਆਂ ਵਲੋਂ ਸਨਮਾਨ <br/>
Ad Position 24