27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮੈਗਾ ਪੀ.ਟੀ.ਐਮ. ਪ੍ਰੋਗਰਾਮ ਤਹਿਤ ਵਿਧਾਇਕ ਜਿੰਪਾ ਨੇ ਵੱਖ-ਵੱਖ ਸਕੂਲਾਂ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 23-12-2025
ਹੁਸ਼ਿਆਰਪੁਰ 22 ਦਸੰਬਰ (ਬਲਜਿੰਦਰਪਾਲ ਸਿੰਘ)-ਬ੍ਰਹਮ ਸ਼ੰਕਰ ਜਿੰਪਾ ਨੇ ਮੈਗਾ ਪੀ.ਟੀ.ਐਮ (ਮਾਪੇ-ਅਧਿਆਪਕ ਮਿਲਣੀ) ਪ੍ਰੋਗਰਾਮ ਦੇ ਹਿੱਸੇ ਵਜੋਂ ਹੁਸ਼ਿਆਰਪੁਰ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦਾ ਦੌਰਾ ਕੀਤਾ, ਜਿਸ ਵਿਚ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਮਾਪਿਆਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ ਗਿਆ | ਵਿਧਾਇਕ ਜਿੰਪਾ ਨੇ ਸਕੂਲ ਆਫ਼ ਹੈਪੀਨੈੱਸ ਪ੍ਰੀਤ ਨਗਰ, ਸਕੂਲ ਆਫ਼ ਹੈਪੀਨੈੱਸ ਮੰਨਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ, ਸਰਕਾਰੀ ਹਾਈ ਸਕੂਲ ਨੰਗਲ ਸ਼ਹੀਦਾਂ ਅਤੇ ਹੋਰਨਾਂ ਸਕੂਲਾਂ ਦਾ ਨਿਰੀਖਣ ਕੀਤਾ | ਦੌਰੇ ਦੌਰਾਨ ਵਿਧਾਇਕ ਜਿੰਪਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਸਿੱਖਿਆ ਪ੍ਰਣਾਲੀ ਦੇ ਵੱਖ-ਵੱਖ ਪਹਿਲੂਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ ਦਾ ਉਦੇਸ਼ ਨਾ ਸਿਰਫ਼ ਅਕਾਦਮਿਕ ਪ੍ਰਗਤੀ ਦੀ ਸਮੀਖਿਆ ਕਰਨਾ ਹੈ, ਸਗੋਂ ਬੱਚਿਆਂ ਦੇ ਮਾਨਸਿਕ, ਨੈਤਿਕ ਅਤੇ ਸਮਾਜਿਕ ਵਿਕਾਸ ਨੂੰ ਤਰਜੀਹ ਦੇਣਾ ਵੀ ਹੈ | ਵਿਧਾਇਕ ਜਿੰਪਾ ਨੇ ਭਰੋਸਾ ਦਿੱਤਾ ਕਿ ਖੇਤਰ ਦੇ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ, ਵਿੱਦਿਅਕ ਸਰੋਤਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਕੁਲਵਿੰਦਰ ਸਿੰਘ ਹੁੰਦਲ , ਪ੍ਰੀਤਪਾਲ ਜ਼ਿਲ੍ਹਾ ਯੂਥ ਕੋਆਰਡੀਨੇਟਰ, ਚੰਦਰ ਪ੍ਰਕਾਸ਼ ਸਿੱਖਿਆ ਵਿਭਾਗ ਤੋਂ ਅਸੈਂਬਲੀ ਕੋਆਰਡੀਨੇਟਰ, ਪ੍ਰੋ. ਬਹਾਦਰ ਸਿੰਘ ਸੁਨੇਤ ਅਤੇ ਰਚਨਾ ਕੌਰ ਵੀ ਇਸ ਮੌਕੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਮੈਗਾ ਮਾਪੇ- ਅਧਿਆਪਕ ਮਿਲਣੀ <br/> ਅਗਲੀ ਖ਼ਬਰ ਸਰਕਾਰੀ ਸਕੂਲ ਲੜਕੇ ਮਾਹਿਲਪੁਰ ਵਿਖੇ ਗਰੈਂਡ ਮਾਪੇ-ਅਧਿਆਪਕ ਮਿਲਣੀ ਕਰਵਾਈ <br/>
Ad Position 24