ਦਸੂਹਾ, 22 ਦਸੰਬਰ (ਭੁੱਲਰ)- ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕਾਰਜਕਾਰੀ ਪਿ੍ੰਸੀਪਲ ਬਲਦੇਵ ਸਿੰਘ ਧੁੱਗਾ ਦੀ ਅਗਵਾਈ 'ਚ ਮੈਗਾ ਮਾਪੇ- ਅਧਿਆਪਕ ਮਿਲਣੀ ਹੋਈ | ਇਸ ਮੌਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਉਨ੍ਹਾਂ ਦੇ ਵਧੀਆ ਭਵਿੱਖ ਸਬੰਧੀ ਚਰਚਾ ਕੀਤੀ ਗਈ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਬਲਦੇਵ ਸਿੰਘ ਧੁੱਗਾ ਨੇ ਕਿਹਾ ਕਿ ਇਹ ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ | ਇਸ ਮੀਟਿੰਗ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਇਹ ਮੈਗਾ ਅਧਿਆਪਕ-ਮਾਪੇ ਮਿਲਣੀ ਕਰਾਉਣਾ ਸਿੱਖਿਆ ਵਿਭਾਗ ਦਾ ਬਹੁਤ ਵਧੀਆ ਉਪਰਾਲਾ ਹੈ | ਇਸ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਪਤਾ ਲੱਗਦਾ ਹੈ | ਇਸ ਮੌਕੇ ਆਨ ਲਾਈਨ ਮਾਪਿਆਂ ਦੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਭਰਤ ਭੂਸ਼ਣ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਸਰਪੰਚ ਊਸ਼ਾ ਰਾਣੀ, ਰੂਪ ਲਾਲ, ਲੈਕਚਰਾਰ ਗੁਰਦੀਪ ਸਿੰਘ, ਲੈਕਚਰਾਰ ਜਸਵਿੰਦਰ ਸਿੰਘ ਸਹੋਤਾ, ਲੈਕਚਰਾਰ ਤਿਲਕ ਰਾਜ, ਲੈਕਚਰਾਰ ਅੰਮਿ੍ਤਪਾਲ ਸਿੰਘ, ਦਲਵੀਰ ਸਿੰਘ, ਦੇਵਿੰਦਰ ਸਿੰਘ, ਅਨੂਪ ਸਿੰਘ, ਲਖਵੀਰ ਸਿੰਘ, ਮੋਹਨ ਲਾਲ, ਸੁਮਨ ਬਾਲਾ, ਸਵਿਤਾ, ਮਮਤਾ ਰਾਣੀ, ਰੋਜੀ ਸ਼ਰਮਾ ਆਦਿ ਸਮੇਤ ਐਸ. ਐਮ. ਸੀ. ਦੇ ਮੈਂਬਰਜ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਅਤੇ ਪਤਵੰਤੇ ਸਨ |