27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪੰਜਾਬੀ ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ ਦੇ ਅਹੁਦੇਦਾਰਾਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 23-12-2025
ਦਸੂਹਾ, 22 ਦਸੰਬਰ (ਭੁੱਲਰ)- ਪੰਜਾਬੀ ਸਾਹਿਤ ਸਭਾ ਦਸੂਹਾ-ਗੜਦੀਵਾਲਾ ਰਜਿ: ਦੀ ਮੀਟਿੰਗ ਲਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਆਰਟਿਸਟ ਦੇਵ ਤੇ ਸਾਹਿੱਤਕਾਰ ਗੁਰਚਰਨ ਤਲਵਾੜਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਉਨ੍ਹਾਂ ਦੇ ਸਾਹਿਤ ਖੇਤਰ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਾਹਿਤ ਸਭਾ ਦੇ ਮੈਂਬਰ ਦਿਲਪ੍ਰੀਤ ਕਾਹਲੋਂ ਦੀ ਪਲੇਠੀ ਕਾਵਿ ਪੁਸਤਕ ਛਪਣ ਤੇ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਪੰਜਾਬੀ ਸਾਹਿਤ ਸਭਾ ਦਸੂਹਾ ਗੜ ਦੀ ਬਲਾ ਦੇ ਅਹੁਦੇਦਾਰਾਂ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਸਭਾ ਵੱਲੋ ਜਨਵਰੀ ਮਹੀਨੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਦਿਲਪ੍ਰੀਤ ਕਾਹਲੋਂ ਦੀ ਕਿਤਾਬ 'ਸਰਦਲ ਤੋਂ ਸਰਦਲ ਤੱਕ 'ਦੀ ਘੁੰਡ ਚੁਕਾਈ ਤੇ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਪਿ੍ੰਸੀਪਲ ਨਵਤੇਜ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕਿਤਾਬਾਂ ਨਾਲ ਸਾਂਝ ਪਾਉਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਕਿਤਾਬਾਂ ਹਮੇਸ਼ਾ ਬੋਲਦੀਆਂ ਹਨ ਪ੍ਰੋਫੈਸਰ ਬਲਦੇਵ ਸਿੰਘ ਬੱਲੀ ਨੇ ਕਿਹਾ ਕਿ ਅਜੋਕੇ ਦੌਰ ਵਿਚ ਹਰ ਵਿਅਕਤੀ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਕਿਤਾਬਾਂ ਨਾਲ ਜੋੜਨ | ਉਨ੍ਹਾਂ ਕਿਹਾ ਕਿ ਹਰ ਘਰ ਵਿਚ ਕਿਤਾਬਾਂ ਦੀ ਇੱਕ ਲਾਇਬਰੇਰੀ ਹੋਣੀ ਅਤੀ ਜ਼ਰੂਰੀ ਹੈ ਉਨ੍ਹਾਂ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੇ ਜਨਮ ਦਿਨ ਕਿਤਾਬਾਂ ਦੇ ਅਦਾਨ ਪ੍ਰਦਾਨ ਨਾਲ ਤੋਹਫ਼ੇ ਦੇ ਕੇ ਮਨਾਏ ਜਾਣ | ਜਿਸ ਮੌਕੇ ਦਿਲਪ੍ਰੀਤ ਕਾਹਲੋਂ ਨੇ ਇਸ ਪੁਸਤਕ ਵਿਚੋਂ ਆਪਣੀਆਂ ਪੰਜ ਕਵਿਤਾਵਾਂ ਸੁਣਾਈਆਂ ਜਿਸ ਉੱਪਰ ਸੁਰਿੰਦਰ ਸਿੰਘ ਨੇਕੀ, ਲਾਲ ਸਿੰਘ, ਪ੍ਰੋ ਬਲਦੇਵ ਸਿੰਘ ਬੱਲੀ ਤੇ ਨਵਤੇਜ ਗੜ੍ਹਦੀਵਾਲਾ ਨੇ ਵਿਚਾਰ ਚਰਚਾ ਕੀਤੀ | ਪ੍ਰੋਫੈਸਰ ਬਲਦੇਵ ਸਿੰਘ ਬੱਲੀ ਤੇ ਨਵਤੇਜ ਗੜ੍ਹਦੀਵਾਲਾ ਨੇ ਵੀ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ | ਇਸ ਮੌਕੇ ਐਸ.ਡੀ.ਓ ਅਮਰਜੀਤ ਸਿੰਘ, ਜਗਜੀਤ ਸਿੰਘ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਮੀਟਿੰਗ ਦੀ ਸਮੁੱਚੀ ਕਾਰਵਾਈ ਸੁਰਿੰਦਰ ਸਿੰਘ ਨੇਕੀ ਨੇ ਬਾਖ਼ੂਬੀ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਲੱਧੇਵਾਲ ਸਕੂਲ 'ਚ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਖੇਡ ਮੇਲਾ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਮੈਗਾ ਮਾਪੇ- ਅਧਿਆਪਕ ਮਿਲਣੀ <br/>
Ad Position 24