ਮਾਹਿਲਪੁਰ, 22 ਦਸੰਬਰ (ਰਜਿੰਦਰ ਸਿੰਘ)-ਟਰੈਫ਼ਿਕ ਐਜੂਕੇਸ਼ਨ ਸੈੱਲ ਹੁਸ਼ਿਆਰਪੁਰ ਵੱਲੋਂ ਸਰਕਾਰੀ ਹਾਈ ਸਕੂਲ ਹੱਲੂਵਾਲ ਵਿਖੇ ਸਕੂਲ ਦੇ ਇੰਚਾਰਜ ਕੁਲਦੀਪ ਕੌਰ ਤੇ ਮਾ. ਗੁਰਵਿੰਦਰਪਾਲ ਸਿੰਘ ਦੀ ਅਗਵਾਈ ਟਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ ਗਿਆ | ਜਿਸ ਥਾਣੇਦਾਰ ਮਨੋਹਰ ਚੰਦ ਵੱਲੋਂ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਜਿਵੇਂ ਕਿ ਟਰੈਫ਼ਿਕ ਦੇ ਨਵੇਂ ਕਾਨੂੰਨ ਅਨੁਸਾਰ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਵਿਦਿਆਰਥੀ ਕੋਈ ਵੀ ਵਹੀਕਲ ਨਾ ਚਲਾਉਣ ਉਲੰਘਣਾ ਕਰਨ ਵਾਲੇ ਬੱਚਿਆਂ ਦੇ ਨਾਲ ਨਾਲ ਮਾਤਾ/ਪਿਤਾ ਜਾਂ ਵਹੀਕਲ ਦੇ ਮਾਲਕ ਨੂੰ ਭਰਨਾ ਪਵੇਗਾ ਭਾਰੀ ਜੁਰਮਾਨਾ ਅਤੇ ਨਾਲ ਮਿਲੇਗੀ ਤਿੰਨ ਸਾਲ ਦੀ ਸਜ਼ਾ ਵਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਾਈਕਲ ਪਰ ਚੱਲਦੇ ਸਮੇਂ ਚੌਕਾਂ ਵਿਚ ਲੱਗੀਆਂ ਲਾਈਟਾਂ ਦੀ ਪਾਲਣਾ ਕਰਦੇ ਹੋਏ ਚੌਕ ਨੂੰ ਪਾਰ ਕਰਨਾ ਅਤੇ ਕਿਸੇ ਵੀ ਕਿਸਮ ਦਾ ਨਸ਼ਾ ਦਾ ਪ੍ਰਯੋਗ ਨਾ ਕਰਨ ਦੀ ਸਖ਼ਤ ਹਦਾਇਤ ਕੀਤੀ ਅਤੇ ਫ਼ਰਿਸ਼ਤੇ ਸਕੀਮ 2024 ਅਧੀਨ ਰੋਡ ਐਕਸੀਡੈਂਟ ਵਿਚ ਜ਼ਖਮੀਆਂ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਜਾਗਰੂਕ ਕੀਤਾ ਗਿਆ |