27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਐਸ.ਡੀ.ਸਿਟੀ ਪਬਲਿਕ ਸਕੂਲ ਆਦਮਵਾਲ 'ਚ ਸਾਲਾਨਾ ਖੇਡ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-12-2025
ਹੁਸ਼ਿਆਰਪੁਰ, 22 ਦਸੰਬਰ (ਨਰਿੰਦਰ ਸਿੰਘ ਬੱਡਲਾ)-ਖੇਡਾਂ ਸਾਡੇ ਜੀਵਨ ਦਾ ਮਹੱਤਵਪੂਰਨ ਹਿੱਸਾ ਹਨ ਜੋ ਸਾਨੂੰ ਸਰੀਰਕ ਤੌਰ 'ਤੇ ਹੀ ਨਹੀਂ ਬਲਕਿ ਮਾਨਸਿਕ ਤੌਰ 'ਤੇ ਮਜ਼ਬੂਤ ਕਰਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਸਨਾਤਨ ਸਭਾ ਵੱਲੋਂ ਚਲਾਏ ਜਾ ਰਹੇ ਐੱਸ.ਡੀ.ਸਿਟੀ ਪਬਲਿਕ ਸਕੂਲ ਆਦਮਵਾਲ 'ਚ ਕਰਵਾਏ ਸਾਲਾਨਾ ਖੇਡ ਦਿਵਸ ਮੌਕੇ ਬਤੌਰ ਮੁੱਖ ਮਹਿਮਾਨ ਪਹੁੰਚੇ ਉਪ ਆਬਕਾਰੀ ਅਤੇ ਕਰ ਅਧਿਕਾਰੀ ਜਲੰਧਰ ਰੇਂਜ ਦਰਵੀਰ ਰਾਜ ਨੇ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਇਹ ਦੇਖ ਕੇ ਉਨ੍ਹਾਂ ਬੇਹੱਦ ਖ਼ੁਸ਼ੀ ਮਹਿਸੂਸ ਹੋਈ ਹੈ ਕਿ ਇਸ ਖੇਡ ਦਿਵਸ ਮੌਕੇ ਹਰੇਕ ਉਮਰ ਦੇ ਬੱਚੇ ਖੇਡਾਂ 'ਚ ਭਾਗ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਖੇਡਾਂ ਇਕ ਟੀਮ ਵਰਕ ਹਨ ਜੋ ਸਾਨੂੰ ਅਨੁਸ਼ਾਸਨ ਅਤੇ ਮਿਹਨਤ ਦੀ ਮਹੱਤਤਾ ਨੂੰ ਦਰਸਾਉਂਦੀਆਂ ਹਨ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀ ਸਨਾਤਨ ਸਭਾ ਦੇ ਮਾਣਮੱਤੇ ਇਤਿਹਾਸ ਦਾ ਉੱਲੇਖ ਕਰਦੇ ਹੋਏ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਸਨ 1890 ਤੋਂ ਸਨਾਤਨ ਸੰਸਕ੍ਰਿਤੀ ਅਤੇ ਸਿੱਖਿਆ ਦੇ ਪ੍ਰਸਾਰ 'ਚ ਸਭਾ ਦਾ ਵਿਸ਼ੇਸ਼ ਯੋਗਦਾਨ ਹੈ | ਇਸ ਮੌਕੇ ਉਨ੍ਹਾਂ ਖੇਡਾਂ 'ਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਅਟਲਾਂਟਿਕਸ ਹਾਊਸ ਨੇ ਓਵਰਆਲ ਟਰਾਫ਼ੀ 'ਤੇ ਕਬਜ਼ਾ ਕੀਤਾ | ਇਸ ਮੌਕੇ ਸਭਾ ਦੇ ਪ੍ਰਧਾਨ ਐਡਵੋਕੇਟ ਸਚਿਨ ਮਲਹੋਤਰਾ, ਸਕੱਤਰ ਬਿੰਦੂਸਾਰ ਸ਼ੁਕਲਾ, ਸਕੂਲ ਦੇ ਚੇਅਰਮੈਨ ਐਡਵੋਕੇਟ ਚੰਦਰ ਸ਼ੇਖਰ ਮਰਵਾਹਾ, ਸੀਨੀਅਰ ਮੀਤ ਪ੍ਰਧਾਨ ਸਤਪਾਲ ਗੁਪਤਾ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕਾ ਅਨੀਤਾ ਸੈਣੀ, ਪੰਡਿਤ ਤਰਸੇਮ ਮੋਦਗਿਲ, ਮੀਤ ਪ੍ਰਧਾਨ ਸ਼ਾਮ ਸੁੰਦਰ ਮੋਦਗਿਲ, ਵਾਇਸ ਚੇਅਰਮੈਨ ਸੁਰਿੰਦਰ ਮੋਦਗਿਲ, ਐਡ. ਅਰਵਿੰਦ ਸੂਦ, ਬੀ.ਡੀ. ਸੂਦ, ਨਰਿੰਦਰ ਮੋਹਨ ਸ਼ਰਮਾ, ਵਿਜੇ ਅਗਰਵਾਲ, ਰਵਿੰਦਰ ਸੈਣੀ, ਮਧੁਸੂਦਨ ਕਾਲੀਆ, ਵਿਸ਼ਾਲ ਗੁਪਤਾ, ਜਤਿਨ ਮਲਹੋਤਰਾ, ਸ਼ਿਵਾਨੀ ਮਲਹੋਤਰਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਗੰਭੀਰ ਹੋਣ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ - ਅਜੈ ਕੌਸ਼ਲ ਸੇਠੂ... ਅਗਲੀ ਖ਼ਬਰ ਮਾਤਾ ਗੁਜਰ ਕੌਰ ਤੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਤੇ ਗੁਰਮਤਿ ਚੇਤਨਾ ਮਾਰਚ ਭਲਕੇ <br/>
Ad Position 24