27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਐਫ. ਆਰ. ਕੇ. ਰਾਈਸ ਮਿੱਲਾਂ ਨੂੰ ਸਪਲਾਈ ਨਾ ਹੋਣ ਕਰਕੇ ਮਿੱਲਾਂ ਦਾ ਕੰਮ ਠੱਪ - ਛੰਨੀ, ਨਾਰੰਗ <br/>

Ad Position 21
No active advertisement
ਅਜੀਤ ਡੈਸਕ 23-12-2025
ਭੰਗਾਲਾ, 22 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮੁਕੇਰੀਆਂ ਰਾਈਸ ਮਿਲਰ ਐਸੋਸੀਏਸ਼ਨ ਦੇ ਪ੍ਰਧਾਨ ਸ. ਜਗਜੀਤ ਸਿੰਘ ਛੰਨੀ ਨੰਦ ਸਿੰਘ ਅਤੇ ਸਰਪ੍ਰਸਤ ਅਜੀਤ ਸਿੰਘ ਨਾਰੰਗ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਭੰਗਾਲਾ ਵਿਖੇ ਮੀਟਿੰਗ ਹੋਈ | ਜਿਸ ਵਿਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਐਫ. ਸੀ. ਆਈ. ਦੇ ਡੀਪੂਆਂ 'ਤੇ ਚੌਲਾਂ ਦੀ ਗੁਣਵੱਤਾ ਦੀ ਜਾਂਚ ਲਈ ਏ. ਆਈ. ਮਸ਼ੀਨਾਂ ਨਾਲ ਹੀ ਕਰਵਾਈ ਜਾਵੇ ਤਾਂ ਜੋ ਰਾਈਸ ਮਿੱਲਾਂ ਨੂੰ ਚੌਲ ਦੇਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਗਜੀਤ ਸਿੰਘ ਛੰਨੀ ਨੰਦ ਸਿੰਘ ਨੇ ਦੱਸਿਆ ਕਿ ਫੋਰਟੀਫਾਈਡ ਰਾਈਸ ਕਰਨਲ (ਐਫ.ਆਰ.ਕੇ) ਚੌਲਾਂ ਦੇ ਨਮੂਨਿਆਂ ਨੂੰ ਕੇਂਦਰ ਸਰਕਾਰ ਦੇ ਮਾਪਦੰਡਾਂ ਅਨੁਸਾਰ ਐਫ. ਸੀ. ਆਈ. ਵਲੋਂ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਐਫ. ਆਰ. ਕੇ ਚਾਵਲ ਸਬੰਧਿਤ ਫ਼ਰਮਾਂ ਵਲੋਂ ਚਾਵਲ ਮਿੱਲਾਂ ਨੂੰ ਸਪਲਾਈ ਨਹੀਂ ਕੀਤਾ ਜਾ ਰਿਹਾ, ਜਦਕਿ ਚਾਵਲ ਮਿਲ ਮਾਲਕ ਸਬੰਧਿਤ ਫ਼ਰਮਾਂ ਨੇ ਅਗਾਊਾ ਬਣਦੀ ਅਦਾਇਗੀ ਕਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ੈਲਰ ਇੰਡਸਟਰੀ ਬਹੁਤ ਹੀ ਪ੍ਰੇਸ਼ਾਨੀ ਦੇ ਦੌਰ ਵਿਚ ਲੰਘ ਰਹੀ ਹੈ ਕਿਉਂਕਿ 10 ਫ਼ੀਸਦੀ ਬਰੋਕਨ ਚੌਲ ਕਰਨ ਲਈ ਏ. ਜੀ. ਏ. ਮਸ਼ੀਨਾਂ ਨੂੰ ਬੰਦ ਕਰਨ ਦੇ ਨਾਲ-ਨਾਲ ਬਹੁਤ ਵੱਡੇ ਪੱਧਰ 'ਤੇ ਐਫ. ਆਰ ਦੇ ਚੌਲ ਖ਼ਰੀਦਣ ਵਾਸਤੇ ਸ਼ੈਲਰ ਮਾਲਕਾਂ ਦੀ ਬਲੈਕਮਿਲਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਐਫ. ਸੀ. ਆਈ. ਦੇ ਸਟਾਫ਼ ਦੇ ਘਾਟ ਵੀ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ ਜਿਸ ਕਾਰਨ ਚੌਲਾਂ ਦੀ ਡਲਿਵਰੀ ਅਤੇ ਜਾਂਚ ਪ੍ਰਕਿਰਿਆ 'ਚ ਬੇਹੱਦ ਦੇਰੀ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਡਿਜੀਟਲ ਇੰਡੀਆ ਦੀ ਪਹਿਲਕਦਮੀ ਨਾਲ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਤੇ ਚੌਲ ਲੈਣ ਦੀ ਪ੍ਰਕਿਰਿਆ ਨੂੰ ਪਾਰਦਰਸ਼ਤਾ ਲਿਆਉਣ ਤੇ ਚੌਲਾਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਪਿਛਲੇ ਸਮੇਂ ਦੌਰਾਨ ਐਫ.ਸੀ.ਆਈ ਦੇ ਡੀਪੂ 'ਤੇ ਇੱਕ ਏ. ਆਈ. ਆਧਾਰਤ ਮਸ਼ੀਨ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨਾਲ ਚੌਲਾਂ ਦੀ ਗੁਣਵੱਤਾ ਦੀ ਜਾਂਚ ਕੀਤੀ ਜਾਂਦੀ ਸੀ |ਇਸ ਮੌਕੇ ਸ਼ੈਲਰ ਮਾਲਕਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਵੱਡੇ ਸੰਘਰਸ਼ ਦੇ ਰਾਹ 'ਤੇ ਤੁਰਨ ਲਈ ਮਜਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਪ੍ਰੀਖਿਆ ਕੇਂਦਰ 'ਚ ਵਿਦਿਆਰਥੀ ਨੂੰ ਕਕਾਰਾਂ ਸਮੇਤ ਪੇਪਰ ਪਾਉਣ ਤੋਂ ਰੋਕਿਆ ਅਗਲੀ ਖ਼ਬਰ ਅਕੈਡਮਿਕ ਹਾਈਟਸ ਪਬਲਿਕ ਸਕੂਲ ਚੱਗਰਾਂ 'ਚ ਸਾਲਾਨਾ ਸਮਾਗਮ ਕਰਵਾਇਆ <br/>
Ad Position 24