ਗੜ੍ਹਦੀਵਾਲਾ, 22 ਦਸੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਦੀ ਯਾਦ ਵਿਚ ਪਿੰਡਾਂ ਵਿਚ ਕਰਵਾਏ ਜਾ ਰਹੇ ਸ਼ਹੀਦੀ ਸਮਾਗਮਾਂ ਦੀ ਆਰੰਭਤਾ ਹੋਈ ਪਿੰਡ ਅਰਗੋਵਾਲ ਵਿਖੇ ਹੋਈ ਜਿੱਥੇ ਪਿੰਡ ਵਾਸੀਆਂ ਤੇ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਮਾਤਾ ਗੁੱਜਰ ਕੌਰ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਗਿਆ | ਜਿਸ ਵਿਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਦਲੀਪ ਸਿੰਘ ਫੱਕਰ ਪਟਿਆਲਾ, ਭਾਈ ਪਿ੍ਤਪਾਲ ਸਿੰਘ ਦਸੂਹਾ, ਭਾਈ ਖੁਸ਼ਵੰਤ ਸਿੰਘ ਸੋਹਲਪੁਰ ਅਤੇ ਗਿਆਨੀ ਸੁਖਵਿੰਦਰ ਸਿੰਘ ਮੰਢਾਲੀ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਦੁਆਰਾ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ , ਭਾਈ ਸੰਤੋਖ ਸਿੰਘ, ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ, ਆਤਮਾ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ, ਸੁਖਦੇਵ ਸਿੰਘ, ਦਲਜੀਤ ਸਿੰਘ, ਪ੍ਰਭਦੀਪ ਸਿੰਘ, ਜਰਨੈਲ ਸਿੰਘ, ਸੁਖਪ੍ਰੀਤ ਸਿੰਘ, ਜਗਮੀਤ ਸਿੰਘ, ਸ਼ਮਸ਼ੇਰ ਸਿੰਘ, ਹਰਭਜਨ ਸਿੰਘ, ਕੁਲਵਿੰਦਰ ਸਿੰਘ, ਪਵਿੱਤਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |