ਗੜ੍ਹਸ਼ੰਕਰ, 22 ਦਸੰਬਰ (ਧਾਲੀਵਾਲ)-ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਜ਼ੋਨ ਸਮੁੰਦੜਾ ਤੋਂ ਜੇਤੂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪੰਚਾਇਤ ਸੰਮਤੀ ਮੈਂਬਰ ਨਿਸ਼ਾਨ ਸਿੰਘ ਦਾ ਇੱਥੇ ਚੰਡੀਗੜ੍ਹ ਰੋਡ 'ਤੇ ਸਥਿਤ ਸਰਪੰਚ ਹਵੇਲੀ ਵਿਖੇ ਜਥੇਦਾਰ ਜੋਗਾ ਸਿੰਘ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ | ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਨੇ ਕਿਹਾ ਕਿ ਨਿਸ਼ਾਨ ਸਿੰਘ ਨੇ ਖ਼ੁਦ ਅਕਾਲੀ ਦਲ ਦੀ ਟਿਕਟ ਮੰਗ ਕੇ ਚੋਣ ਲੜਦਿਆਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ | ਇਸ ਮੌਕੇ ਨਿਸ਼ਾਨ ਸਿੰਘ ਨੇ ਜ਼ੋਨ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕ ਮਸਲਿਆਂ ਲਈ ਹਮੇਸ਼ਾ ਤਤਪਰ ਰਹਿਣਗੇ | ਇਸ ਮੌਕੇ ਅਕਾਲੀ ਆਗੂ ਜਗਦੇਵ ਸਿੰਘ ਮਨਸੋਵਾਲ, ਹਰਭਜਨ ਸਿੰਘ, ਜਸਵੰਤ ਸਿੰਘ, ਜਗਤਾਰ ਸਿੰਘ ਨੰਗਲਾਂ, ਰੇਸ਼ਮ ਸਿੰਘ, ਦਲਜੀਤ ਸਿੰਘ ਜੇ.ਈ. ਤੇ ਹੋਰ ਹਾਜ਼ਰ ਹੋਏ |