27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਿਊਜ਼ੀਲੈਂਡ ਵਿਚ ਨਗਰ ਕੀਰਤਨ ਦੀ ਵਿਰੋਧਤਾ ਨਿੰਦਣਯੋਗ-ਗਿਆਨੀ ਬਲਵੀਰ ਸਿੰਘ ਚੰਗਿਆੜਾ <br/>

Ad Position 21
No active advertisement
ਅਜੀਤ ਡੈਸਕ 23-12-2025
ਗੜ੍ਹਸ਼ੰਕਰ, 22 ਦਸੰਬਰ (ਧਾਲੀਵਾਲ)-ਨਿਊਜ਼ੀਲੈਂਡ ਵਿਚ ਗੁਰੂ ਨਾਨਕ ਲੇਵਾ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਮੌਕੇ ਉੱਥੋਂ ਦੇ ਸਥਾਨਕ ਲੋਕਾਂ ਵੱਲੋਂ ਹੁੱਲੜਬਾਜ਼ੀ ਕਰਕੇ ਨਗਰ ਕੀਰਤਨ ਦੀ ਕੀਤੀ ਗਈ ਵਿਰੋਧਤਾ ਬਹੁਤ ਹੀ ਨਿੰਦਣਯੋਗ ਹੈ | ਇਹ ਪ੍ਰਗਟਾਵਾ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਵੱਲੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨਾਂ ਕਿਹਾ ਕਿ ਇਸ ਘਟਨਾ 'ਤੇ ਨਿਊਜ਼ੀਲੈਂਡ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨਾਂ ਕਿਹਾ ਕਿ ਦੁਨੀਆ ਭਰ ਦੇ ਮੁਲਕਾਂ ਵਿਚ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਨਗਰ ਕੀਰਤਨ ਸਜਾਏ ਜਾਂਦੇ ਹਨ ਤੇ ਕੈਨੇਡਾ ਦੀ ਧਰਤੀ 'ਤੇ ਵੈਨਕੂਵਰ, ਸਰੀ, ਟੋਰਾਂਟੋ ਤੇ ਹੋਰ ਸ਼ਹਿਰਾਂ ਵਿਚ ਵੱਸਦੇ ਸਿੱਖਾਂ ਵੱਲੋਂ ਸਜਾਏ ਜਾਂਦੇ ਵਿਸ਼ਾਲ ਨਗਰ ਕੀਰਤਨ ਮਿਸਾਲ ਹਨ | ਉਨਾਂ ਕਿਹਾ ਕਿ ਕੈਨੇਡਾ, ਅਮਰੀਕਾ ਤੇ ਹੋਰ ਮੁਲਕਾਂ ਵਿਚ ਸਜਾਏ ਜਾਂਦੇ ਨਗਰ ਕੀਰਤਨਾਂ ਵਿਚ ਉੱਥੋਂ ਦੇ ਮੰਤਰੀ ਤੇ ਸਿਆਸੀ ਪਾਰਟੀਆਂ ਦੇ ਲੀਡਰ ਸ਼ਾਮਿਲ ਹਨ | ਪਰ ਨਿਊਜ਼ੀਲੈਂਡ ਵਿਚ ਜੋ ਵੀ ਹੋਇਆ ਉਹ ਬਰਦਾਸ਼ਤ ਤੋਂ ਬਾਹਰ ਹੈ | ਗਿਆਨੀ ਚੰਗਿਆੜਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦਿੱਲੀ ਵਿਚ ਬੈਠੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਪਾਸ ਇਹ ਮਸਲਾ ਉਠਾਇਆ ਜਾਵੇ ਤਾਂ ਜੋ ਮੁੜ ਅਜਿਹਾ ਘਟਨਾ ਨਾ ਵਾਪਰੇ |

Ad Position 22
No active advertisement
ਪਿਛਲੀ ਖ਼ਬਰ ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ- ਵਿਧਾਇਕ ਰਾਜਾ ਗਿੱਲ <br/> ਅਗਲੀ ਖ਼ਬਰ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਮੈਡੀਕਲ ਕੈਂਪ ਲਗਾਇਆ <br/>
Ad Position 24