ਦਸੂਹਾ, 22 ਦਸੰਬਰ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੈਗਾ ਪੀ.ਟੀ.ਐਮ. ਅਤੇ ਮਾਪਿਆਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ | ਮਾਪੇ ਅਤੇ ਅਧਿਆਪਕਾਂ ਵਲੋਂ ਬੱਚਿਆਂ ਦੇ ਸੁਨਹਿਰੀ ਤੇ ਉੱਜਵਲ ਭਵਿੱਖ ਲਈ ਚਰਚਾ ਤੇ ਕਾਮਨਾ ਕੀਤੀ ਗਈ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਸ਼ਿਰਕਤ ਕੀਤੀ ਗਈ ਅਤੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨਾਲ ਬਹੁਤ ਖ਼ੁਸ਼ਨੁਮਾ ਮਾਹੌਲ 'ਚ ਗੱਲਬਾਤ ਕੀਤੀ ਅਤੇ ਸਕੂਲ ਦੀ ਬਿਹਤਰੀ ਲਈ ਸਕੂਲ ਸਟਾਫ਼ ਤੇ ਬਾਹਰੋਂ ਆਈਆਂ ਸ਼ਖ਼ਸੀਅਤਾਂ ਨੂੰ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ | ਇਸ ਸਮੇਂ ਪਿ੍ੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ ਮੈਗਾ ਪੀ.ਟੀ.ਐਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੈਗਾ ਅਧਿਆਪਕ-ਮਾਪੇ ਮਿਲਣੀ ਕਰਾਉਣਾ ਸਿੱਖਿਆ ਵਿਭਾਗ ਦਾ ਬਹੁਤ ਵਧੀਆ ਉਪਰਾਲਾ ਹੈ | ਇਸ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਪਤਾ ਲੱਗਦਾ ਹੈ | ਇਸ ਮੌਕੇ ਲੈਕਚਰਾਰ ਪਰਮਜੀਤ ਸਿੰਘ, ਲੈਕਚਰਾਰ ਰਕੇਸ਼ ਕੁਮਾਰ ਸੈਣੀ, ਲੈਕਚਰਾਰ ਭੁਪਿੰਦਰ ਸਿੰਘ, ਲੈਕਚਰਾਰ ਸੰਗੀਤ ਕੌਰ, ਲੈਕਚਰਾਰ ਮੰਜਸ਼ਾ, ਲੈਕਚਰਾਰ ਪ੍ਰਦੀਪ ਸਿੰਘ, ਲੈਕਚਰਾਰ ਜਸਵਿੰਦਰ ਸਿੰਘ, ਲੈਕਚਰਾਰ ਸੁਖਵਿੰਦਰ ਸਿੰਘ, ਬੀ.ਆਰ.ਸੀ. ਨਰਿੰਦਰ ਭੱਟ, ਬਲਵੀਰ ਸਿੰਘ, ਗੀਤਾ ਰਾਣੀ, ਅਮਨਦੀਪ ਕੌਰ, ਰੁਪਿੰਦਰ ਕੌਰ, ਚਰਨਜੀਤ ਸਿੰਘ, ਹਰਦਿਆਲ ਸਿੰਘ, ਰਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਨਵਦੀਪ ਕੌਰ, ਰਾਜਵਿੰਦਰ ਕੌਰ, ਸਤਬੀਰ ਸਿੰਘ, ਸਮੂਹ ਐਸ. ਐਮ. ਸੀ. ਮੈਂਬਰ, ਰੇਖਾ ਰਾਣੀ ਸ਼ਰਮਾ ਆਦਿ ਹਾਜ਼ਰ ਸਨ |