27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

'ਆਪ' ਦੇ ਬਲਾਕ ਕੋਆਰਡੀਨੇਟਰ ਡਾ. ਮੁਨੀਸ਼ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 23-12-2025
ਹੁਸ਼ਿਆਰਪੁਰ, 22 ਦਸੰਬਰ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ 'ਚ ਉਸ ਸਮੇਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਜਦੋਂ 'ਆਪ' ਦੇ ਬਲਾਕ ਕੋਆਰਡੀਨੇਟਰ ਡਾ. ਮੁਨੀਸ਼ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਦੀ ਅਗਵਾਈ 'ਚ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ | ਇਸ ਮੌਕੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਵਾਲੇ ਡਾ. ਮੁਨੀਸ਼ , ਵਿਜੇ ਕੁਮਾਰ, ਪੰਮਾ ਕੁਮਾਰ, ਨੀਰਜ ਕੁਮਾਰ, ਹੇਮਾ ਰਾਣੀ, ਦਰਸ਼ਨਾਂ ਦੇਵੀ, ਸੁਮਨ ਕੁਮਾਰੀ, ਲਾਜਵੰਤੀ, ਸੰਨੀ ਕੁਮਾਰ, ਸਾਹਿਲ, ਕਮਲੇਸ਼ ਕੌਰ ਦਾ ਸਵਾਗਤ ਕਰਦੇ ਹੋਏ ਸਾਬਕਾ ਵਿਧਾਇਕ ਆਦੀਆ ਨੇ ਕਿਹਾ ਕਿ ਡਾ. ਮੁਨੀਸ਼ ਅਤੇ ਉਨ੍ਹਾਂ ਦੇ ਸਾਥੀਆਂ ਦੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹਲਕੇ 'ਚ ਹੋਰ ਵੱਲ ਮਿਲਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ ਕਰ ਦੇਣਗੇ ਕਿਉਂਕਿ ਇਹ ਪਾਰਟੀ ਸਿਰਫ਼ ਝੂਠ ਦੀ ਪਾਰਟੀ ਹੈ, ਜੋ ਕਿ ਦਿੱਲੀ ਦੇ ਆਗੂਆਂ ਦੇ ਇਸ਼ਾਰੇ 'ਤੇ ਕੰਮ ਕਰਦੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਸਿਰਫ਼ ਕਾਂਗਰਸ ਪਾਰਟੀ ਦਾ ਹੈ ਅਤੇ ਲੋਕ 'ਆਪ' ਨੂੰ ਮੂੰਹ ਨਹੀਂ ਲਗਾਉਣਗੇ | ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਨੇ ਸਾਬਕਾ ਵਿਧਾਇਕ ਆਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ | ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਭੂੰਗਾ ਟਿੰਮੀ ਸ਼ਾਹੀ ਸਮੇਤ ਕਾਂਗਰਸੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਾਨੂੰਨ 'ਚ ਕੀਤੀਆਂ ਸੋਧਾਂ ਦੇ ਵਿਰੋਧ 'ਚ ਵੱਖ-ਵੱਖ ਯੂਨੀਅਨਾਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ- ਵਿਧਾਇਕ ਰਾਜਾ ਗਿੱਲ <br/>
Ad Position 24