14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮਨਰੇਗਾ ਵਿਰੋਧੀ ਫ਼ੈਸਲੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 24-12-2025
ਹੁਸ਼ਿਆਰਪੁਰ 23 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਨਰੇਗਾ ਲੇਬਰ ਮੂਵਮੈਂਟ ਅਤੇ ਲੇਬਰ ਪਾਰਟੀ ਨੇ ਮਨਰੇਗਾ ਕਾਮਿਆਂ 'ਤੇ ਗੈਰ-ਸੰਵਿਧਾਨਕ ਫ਼ੈਸਲੇ ਥੋਪਣ ਅਤੇ ਮਨਰੇਗਾ ਵਰਕਰਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਦੇ ਵਿਰੋਧ 'ਚ ਪ੍ਰਧਾਨ ਜੈ ਗੋਪਾਲ ਧੀਮਾਨ ਤੇ ਸੋਨੰੂ ਮਹਿਤਪੁਰ ਦੀ ਅਗਵਾਈ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਕੇਂਦਰ ਸਰਕਾਰ ਦੀ ਨਿੰਦਾ ਕਰਦਿਆ ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਦਾ ਨਾਮ ਬਦਲੀ ਕਰਨ ਨਾਲ ਦੇਸ਼ ਦੇ ਸਰਕਾਰੀ ਖ਼ਜ਼ਾਨੇ ਉੱਤੇ ਲੱਖਾਂ ਰੁਪਏ ਦਾ ਬੇਲੋੜਾ ਬੋਝ ਵਧਾਇਆ ਗਿਆ, ਜੋ ਸੰਵਿਧਾਨਕ ਅਧਿਕਾਰਾਂ ਨੂੰ ਨੁਕਸਾਨ ਪਹੁੰਚਾਉਣ ਵਾਲਾ ਗੈਰ-ਸੰਵਿਧਾਨਕ ਕੰਮ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਮਨਸ਼ਾ ਮਨਰੇਗਾ ਨੂੰ ਖ਼ਤਮ ਕਰਨ ਦੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਸਕੀਮ ਦਾ ਨਾਮ ਬਦਲੀ ਕਰਨ ਨਾਲ ਨਾ ਤਾਂ ਪਾਰਦਰਸ਼ਤਾ ਆਵੇਗੀ ਅਤੇ ਨਾ ਹੀ ਉਸ ਦੀ ਕਿਰਿਆ 'ਚ ਭਿ੍ਸ਼ਟਾਚਾਰ ਖ਼ਤਮ ਹੋਵੇਗਾ | ਧੀਮਾਨ ਨੇ ਕਿਹਾ ਕਿ ਕਰਨਾ ਤਾਂ ਸਰਕਾਰ ਨੂੰ ਵਧੀਆ ਤਰੀਕੇ ਨਾਲ ਇਸ 'ਚ ਫੈਲੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ, ਮਨਰੇਗਾ ਦੇ ਕੰਮਾਂ 'ਚ ਹੁੰਦੇ ਭੇਦਭਾਵ ਨੂੰ ਖ਼ਤਮ ਕਰਨ ਅਤੇ ਇਸ ਦੀ ਗਵਰਨੈਂਸ ਨੂੰ ਠੋਸ ਕਰਨ ਦੀ ਜ਼ਰੂਰਤ ਸੀ, ਪਰ ਬੜੇ ਦੁੱਖ ਦੀ ਗੱਲ ਹੈ ਸਰਕਾਰ ਆਪਣੇ ਹੀ ਲੋਕਾਂ ਨਾਲ ਸੰਵਿਧਾਨਕ ਧੋਖਾ ਕਰ ਰਹੀ ਹੈ | ਇਸ ਮੌਕੇ ਹਰਜੀਤ ਸਿੰਘ, ਅਮਰੀਕ ਸਿੰਘ, ਆਸ਼ਾ ਰਾਣੀ, ਜਸਵਿੰਦਰ ਕੁਮਾਰ, ਰਘੁਵੀਰ ਸਿੰਘ, ਓਮ ਪ੍ਰਕਾਸ਼, ਬਲਵੀਰ ਸਿੰਘ, ਬਲਜੀਤ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ ਤੋਂ ਪਰਿਵਾਰ ਪ੍ਰੇਸ਼ਾਨ <br/> ਅਗਲੀ ਖ਼ਬਰ ਕੱਲਰ ਖ਼ਾਲਸਾ ਸਕੂਲ ਦੇ ਬੱਚਿਆਂ ਨੂੰ ਵਰਦੀਆਂ, ਜਰਸੀਆਂ ਤੇ ਫ਼ੀਸਾਂ ਲਈ ਨਕਦੀ ਭੇਟ <br/>
Ad Position 24