14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰੂ ਗੋਬਿੰਦ ਸਿੰਘ ਸਕੂਲ 'ਚ ਸਪੋਰਟਸ ਮੀਟ ਸਮਾਪਤ <br/>

Ad Position 21
No active advertisement
ਅਜੀਤ ਡੈਸਕ 24-12-2025
ਅੱਡਾ ਸਰਾਂ, 23 ਦਸੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਵਿਖੇ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਸਾਲਾਨਾ ਸਪੋਰਟਸ ਮੀਟ ਸਫਲਤਾ ਪੂਰਵਕ ਸਮਾਪਤ ਹੋ ਗਈ | ਇਸ ਦੌਰਾਨ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ, ਸਰੀਰਕ ਤੰਦਰੁਸਤੀ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਸਮਾਰੋਹ 'ਚ ਵਿਦਿਆਰਥੀਆਂ ਨੇ ਬੜੇ ਜੋਸ਼, ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ | ਦੂਜੇ ਦਿਨ ਐਲ.ਕੇ.ਜੀ. ਦੇ ਨਿੱਘੇ ਬੱਚਿਆਂ ਨੇ ਖੇਡਾਂ 'ਚ ਹਿੱਸਾ ਲਿਆ ਅਤੇ ਆਪਣੀ ਮਾਸੂਮ ਅਦਾਵਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ | ਤੀਜੇ ਦਿਨ ਯੂ.ਕੇ.ਜੀ. ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਖੇਡ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ | ਚੌਥੇ ਦਿਨ ਕਲਾਸ ਪਹਿਲੀ ਅਤੇ ਦੂਜੀ ਕਲਾਸ ਦੇ ਬੱਚਿਆਂ ਲਈ ਫਲੈਟ ਰੇਸਾਂ ਅਤੇ ਹਰਡਲ ਰੇਸਾਂ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੇ ਖੇਡ ਭਾਵਨਾ ਨਾਲ ਮੁਕਾਬਲਾ ਕੀਤਾ | ਪੰਜਵੇਂ ਅਤੇ ਅੰਤਿਮ ਦਿਨ ਕਲਾਸ ਤੀਜੀ ਅਤੇ ਚੌਥੀ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਬੇਹੱਦ ਉਤਸ਼ਾਹ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮਾਪਿਆਂ ਦੀ ਭਰਪੂਰ ਹਾਜ਼ਰੀ ਅਤੇ ਹੌਸਲਾ ਅਫ਼ਜ਼ਾਈ ਨਾਲ ਮੈਦਾਨ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ, ਜਿਸ ਨਾਲ ਬੱਚਿਆਂ ਦਾ ਮਨੋਬਲ ਕਾਫ਼ੀ ਵਧਿਆ | ਅਧਿਆਪਕਾਂ ਨੇ ਵੀ ਬੱਚਿਆਂ ਨੂੰ ਹਰ ਪੜਾਅ 'ਤੇ ਪ੍ਰੇਰਿਤ ਕੀਤਾ | ਸਪੋਰਟਸ ਮੀਟ ਦੇ ਸਮਾਪਨ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਸਕੂਲ ਦੇ ਪ੍ਰਧਾਨ ਤਰਸੇਮ ਸਿੰਘ, ਉਪ-ਪ੍ਰਧਾਨ ਬਲਬੀਰ ਸਿੰਘ ਤੱਗੜ, ਸਕੱਤਰ ਸੁਰਿੰਦਰ ਸਿੰਘ ਨੇ ਨੰਨੇ ਬੱਚਿਆਂ ਨੂੰ ਵਧਾਈਆਂ ਦਿੱਤੀਆਂ | ਇਸ ਤੋਂ ਇਲਾਵਾ ਮੈਨੇਜਮੈਂਟ ਮੈਂਬਰ ਜੇ.ਐੱਸ . ਸੰਧੂ, ਰਾਜਵਿੰਦਰ ਢਿੱਲੋਂ, ਮੋਹਨ ਰੂਪ ਰਾਏ ਅਤੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ | ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਇਸ ਤਰ੍ਹਾਂ ਦੇ ਸਮਾਰੋਹ ਬੱਚਿਆਂ ਵਿਚ ਆਤਮ-ਵਿਸ਼ਵਾਸ, ਟੀਮ ਵਰਕ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਬੀ.ਐਨ.ਡੀ. ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ 42 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ <br/>
Ad Position 24