14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬੀ.ਐਨ.ਡੀ. ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 24-12-2025
ਅੱਡਾ ਸਰਾਂ, 23 ਦਸੰਬਰ (ਮਸੀਤੀ)-ਬੀ.ਐਨ.ਡੀ. ਸਕੂਲ ਕੰਧਾਲਾ ਜੱਟਾਂ ਦੇ ਪ੍ਰਬੰਧਕਾਂ ਵਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਪ੍ਰਬੰਧਕ ਇੰਜੀਨੀਅਰ ਅਨਿਲ ਕੁਮਾਰ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਜੈ ਕਿਸ਼ਨ ਮਹਿਤਾ ਦੀ ਅਗਵਾਈ ਹੇਠ ਸਕੂਲ ਸਟਾਫ਼ ਅਤੇ ਵਿਦਿਆਰਥਣਾਂ ਹਰਲੀਨ ਕੌਰ ਅਤੇ ਸਿਮਰਨਜੀਤ ਕੌਰ ਨੇ ਸਾਹਿਬਜ਼ਾਦਿਆਂ ਦੀ ਪ੍ਰੇਰਨਾਦਾਇਕ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਦੀ ਪ੍ਰੇਰਨਾ ਦਿੱਤੀ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ | ਇਸ ਮੌਕੇ ਗੁਰਮੇਲ ਸਿੰਘ, ਜਤਿੰਦਰ ਸਿੰਘ, ਰੁਕਸਾਨਾ, ਅਮਰਜੀਤ ਕੌਰ, ਨਰਿੰਦਰ ਕੌਰ, ਅੰਜਲੀ ਸ਼ਰਮਾ, ਸੁਨੀਤਾ, ਸਰੋਜ ਬਾਲਾ, ਬਲਜੀਤ ਕੌਰ, ਮਨਪ੍ਰੀਤ ਕੌਰ, ਅਮਨਜੀਤ, ਮਨਿੰਦਰ ਕੌਰ, ਸਰਬਜੀਤ ਕੌਰ, ਅਮੀਸ਼ਾ, ਜੋਗਿੰਦਰ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਵਿਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ 'ਚ ਸਪੋਰਟਸ ਮੀਟ ਸਮਾਪਤ <br/>
Ad Position 24